image caption:

ਜ਼ਿਮਨੀ ਚੋਣਾਂ ਹਾਰਣ ਮਗਰੋਂ ਭਾਰਤ ਭੂਸ਼ਣ ਆਸ਼ੂ ਨੇ ਦਿੱਤਾ ਅਸਤੀਫਾ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀ ਪੱਛਮੀ ਵਿਧਾਨ ਸਭਾ ਸੀਟ &lsquoਤੇ ਹੋਈ ਉਪ ਚੋਣ ਵਿੱਚ ਜਿੱਤ ਦਰਜ ਕੀਤੀ ਹੈ। ਹਾਰ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਨੇ ਵਰਕਿੰਗ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ 10637 ਵੋਟਾਂ ਨਾਲ ਜਿੱਤੇ ਨੇ, ਮੇਰੀ ਹਾਰ ਲਈ ਮੈਂ ਹੀ ਜ਼ਿੰਮੇਵਾਰ ਹਾਂ।

ਦੱਸ ਦੇਈਏ ਕਿ &lsquoਆਪ&rsquo ਦੀ ਜਿੱਤ ਤੋਂ ਬਾਅਦ ਕਾਂਗਰਸ ਪਾਰਟੀ ਵਿੱਚ ਅੰਦਰੂਨੀ ਕਲੇਸ਼ ਦੀ ਚਰਚਾ ਤੇਜ਼ ਹੋ ਗਈ ਹੈ। ਅਜਿਹਾ ਇਸ ਲਈ ਹੋਇਆ ਕਿਉਂਕਿ ਆਮ ਆਦਮੀ ਪਾਰਟੀ ਨੇ ਚੋਣ ਜਿੱਤਦੇ ਹੀ ਸੋਸ਼ਲ ਮੀਡੀਆ &lsquoਤੇ ਇੱਕ ਪੋਸਟ ਵਾਇਰਲ ਹੋ ਗਈ।

उपचुनाव हारने के घंटे भर बाद ही इस्तीफा, भारत भूषण आशु ने PPCC कार्यकारी अध्यक्ष का पद छोड़ा

ਪੋਸਟ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਕਥਿਤ ਪੋਸਟਰ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਾਂਝਾ ਕੀਤਾ ਗਿਆ ਸੀ। ਪੋਸਟ ਵਿੱਚ ਵਿਕਟਰੀ ਸਾਈਨ ਬਣਾਇਆ ਗਿਆ ਸੀ, ਦਾਅਵਾ ਕੀਤਾ ਗਿਆ ਹੈ ਕਿ ਉਕਤ ਪੋਸਟ ਕੁਝ ਸਮੇਂ ਬਾਅਦ ਡਿਲੀਟ ਕਰ ਦਿੱਤੀ ਗਈ ਸੀ। ਪਰ ਜਦੋਂ ਉਕਤ ਪੋਸਟ ਦੀ ਚਰਚਾ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਤੱਕ ਪਹੁੰਚੀ ਤਾਂ ਉਨ੍ਹਾਂ ਨੇ ਦੱਬੀ ਆਵਾਜ਼ ਵਿੱਚ ਇਸ &lsquoਤੇ ਸਖ਼ਤ ਪ੍ਰਤੀਕਿਰਿਆ ਦਿੱਤੀ। ਇਸ ਦੇ ਨਾਲ ਹੀ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਵੀ ਇਸ &lsquoਤੇ ਪ੍ਰਤੀਕਿਰਿਆ ਦਿੱਤੀ।