image caption:

ਅੰਮ੍ਰਿਤਪਾਲ ਮਹਿਰੋਂ ਦੀ ਵਿਦੇਸ਼ ਤੋਂ ਗ੍ਰਿਫ਼ਤਾਰੀ ਲਈ ਇੰਟਰਪੋਲ ਬਲਿਊ ਨੋਟਿਸ ਜਾਰੀ

 ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਵਾਸੀ ਲੁਧਿਆਣਾ ਦੇ ਕਤਲ ਮਾਮਲੇ ਵਿਚ ਨਾਮਜ਼ਦ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਗ੍ਰਿਫ਼ਤਾਰੀ ਲਈ ਹੁਣ ਬਠਿੰਡਾ ਵੱਲੋਂ ਇੰਟਰਪੋਲ ਬਲਿਊ ਨੋਟਿਸ ਜਾਰੀ ਕੀਤਾ ਗਿਆ ਹੈ ਤਾਂ ਜੋ ਉਸ ਨੂੰ ਛੇਤੀ ਬਾਹਰੀ ਮੁਲਕ ਵਿਚੋਂ ਲੱਭ ਕੇ ਗ੍ਰਿਫ਼ਤਾਰ ਕੀਤਾ ਜਾ ਸਕੇ। ਜਦਕਿ ਇਸ ਮਾਮਲੇ ਵਿਚ ਸ਼ਾਮਲ ਉਸ ਦੇ ਸਾਥੀ ਰਣਜੀਤ ਸਿੰਘ ਵਾਸੀ ਪਿੰਡ ਸੋਹਲ (ਤਰਨਤਾਰਨ) ਅਤੇ ਪੰਜਵੇਂ ਅਣਪਛਾਤੇ ਵਿਅਕਤੀ ਨੂੰ ਹਾਲੇ ਤਕ ਪੁਲਿਸ ਲੱਭ ਨਹੀਂ ਸਕੀ।

ਇਸ ਸਬੰਧੀ ਬਠਿੰਡਾ ਦੇ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਨੇ ਕਿਹਾ ਕਿ ਕੰਚਨ ਕੁਮਾਰੀ ਉਰਫ਼ ਕਮਲ ਭਾਬੀ ਦੇ ਕਤਲ ਨੂੰ ਅੰਜਾਮ ਦੇਣ ਮਗਰੋਂ ਅੰਮ੍ਰਿਤਪਾਲ ਸਿੰਘ ਮਹਿਰੋਂ ਯੂਨਾਈਟਿਡ ਅਰਬ ਅਮੀਰਾਤ (ਯੂ.ਏ.ਆਈ.) ਭੱਜ ਗਿਆ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਜਿਥੇ ਪਹਿਲਾਂ ਲੁੱਕ ਆਊਟ ਸਰਕੁਲਰ ਜਾਰੀ ਕੀਤਾ ਗਿਆ ਸੀ, ਉਥੇ ਹੁਣ ਬਿਊਰੋ ਆਫ਼ ਇਨਵੈਸਟੀਗੇਸ਼ਨ ਨੂੰ ਇੰਟਰਪੋਲ ਨਾਲ ਰਾਬਤਾ ਕਰਨ ਲਈ ਪੱਤਰ ਲਿਖਿਆ ਹੈ ਤੇ ਉਸ ਦਾ ਇੰਟਰਪੋਲ ਬਲਿਊ ਨੋਟਿਸ ਜਾਰੀ ਕਰਵਾਇਆ ਗਿਆ ਹੈ।