ਸ੍ਰੀ ਅਕਾਲ ਤਖ਼ਤ ਵੱਲੋਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨੂੰ 15 ਦਿਨਾਂ ‘ਚ ਪੱਖ ਰੱਖਣ ਦਾ ਹੁਕਮ, ਸ਼ਿਕਾਇਤਾਂ ਦਾ ਮਾਮਲਾ!
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਦੇ ਨਾਂ ਇੱਕ ਅਹਿਮ ਪੱਤਰ ਭੇਜਿਆ ਗਿਆ ਹੈ, ਜਿਸ ਰਾਹੀਂ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਚੀਫ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰਨੀ ਕਮੇਟੀ 15 ਦਿਨਾਂ ਦੇ ਅੰਦਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਆਪਣਾ ਪੱਖ ਰੱਖਣ ਦਾ ਹੁਕਮ ਦਿੱਤਾ ਗਿਆ ਹੈ। ਦੱਸ ਦੇਈਏ ਕਿ ਚੀਫ ਖਾਲਸਾ ਦੀਵਾਨ ਦੇ ਪ੍ਰਬੰਧ ਤੇ ਅਹੁਦੇਦਾਰਾਂ ਖ਼ਿਲਾਫ਼ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਚੀਫ ਖਾਲਸਾ ਦੀਵਾਨ ਦੇ ਪ੍ਰਬੰਧ ਅਤੇ ਅਹੁਦੇਦਾਰਾਂ ਖਿਲਾਫ ਸ਼ਿਕਾਇਤਾਂ ਪਹੁੰਚੀਆਂ ਸਨ, ਜਿਸ ਕਰਕੇ ਇਹ ਹੁਕਮ ਦਿੱਤਾ ਗਿਆ ਹੈ।
ਇਹ ਪੱਤਰ ਹੁਣ ਸੋਸ਼ਲ ਮੀਡੀਆ &lsquoਤੇ ਵੀ ਵਾਇਰਲ ਹੋ ਰਿਹਾ ਹੈ, ਜਿਸ ਨਾਲ ਸਿੱਖ ਸੰਗਤ ਵਿੱਚ ਵੱਡੀ ਚਰਚਾ ਚੱਲ ਰਹੀ ਹੈ। ਪੱਤਰ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੰਸਥਾ ਦੀਆਂ ਗਤੀਵਿਧੀਆਂ ਬਾਰੇ ਆਉਣ ਵਾਲੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਦਿਆਂ ਸਿੱਧਾ ਸੰਬੰਧਤ ਪੱਖੋਂ ਜਵਾਬ ਮੰਗਿਆ ਹੈ। ਚੀਫ ਖਾਲਸਾ ਦੀਵਾਨ ਸਿੱਖ ਕੌਮ ਦੀ ਪ੍ਰਾਚੀਨ ਅਤੇ ਪ੍ਰਭਾਵਸ਼ਾਲੀ ਧਾਰਮਿਕ ਸੰਸਥਾ ਹੈ, ਜਿਸ ਦੇ ਅਹੁਦੇਦਾਰਾਂ ਵੱਲੋਂ ਹੁਣ ਇਸ ਮਾਮਲੇ &lsquoਚ ਕੀ ਪੱਖ ਰੱਖਿਆ ਜਾਂਦਾ ਹੈ, ਇਸ ਉੱਤੇ ਸਾਰੀ ਕੌਮ ਦੀ ਨਜ਼ਰ ਟਿਕੀ ਹੋਈ ਹੈ।