image caption:

ਮਜੀਠੀਆ ਨੂੰ ਹਿਰਾਸਤ ਵਿਚ ਲੈਣ ਪਿੱਛੋਂ ਵਿਜੀਲੈਂਸ ਭਵਨ ਲਿਆਂਦਾ, ਮੁਹਾਲੀ ’ਚ ਅਕਾਲੀ ਆਗੂਆਂ ਦਾ ਜਮਾਵੜਾ

ਐਸਏਐਸ ਨਗਰ (ਮੁਹਾਲੀ)- ਵਿਜੀਲੈਂਸ ਬਿਊਰੋ ਦੀ ਟੀਮ ਨੇ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਹਿਰਾਸਤ ਵਿੱਚ ਲੈਣ ਪਿੱਛੋਂ ਇਥੇ ਸੈਕਟਰ 68 ਸਥਤ ਸਥਿਤ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ &lsquoਵਿਜੀਲੈਂਸ ਭਵਨ&rsquo ਵਿਖੇ ਲਿਆਂਦਾ ਹੈ। ਜਾਣਕਾਰੀ ਮੁਤਾਬਕ ਵਿਜੀਲੈਂਸ ਭਵਨ ਵਿਖੇ ਬਿਕਰਮ ਮਜੀਠੀਆ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਦੂਜੇ ਪਾਸੇ ਵੱਡੀ ਗਿਣਤੀ ਅਕਾਲੀ ਆਗੂ ਤੇ ਵਰਕਰ ਵੀ ਵਿਜੀਲੈਂਸ ਭਵਨ ਦੇ ਬਾਹਰ ਪਹੁੰਚੇ ਹੋਏ ਹਨ, ਜਿਨ੍ਹਾਂ ਵੱਲੋਂ ਪੰਜਾਬ ਸਰਕਾਰ ਖ਼ਲਾਫ਼ ਤੇ ਮਜੀਠੀਆ ਦੇ ਹੱਕ ਵਿਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੀ ਹੋਰ ਲੀਡਰਸ਼ਿਪ ਦੇ ਵੀ ਮੁਹਾਲੀ ਪਹੁੰਚਣ ਦੇ ਆਸਾਰ ਜਤਾਏ ਜਾ ਰਹੇ ਹਨ।