image caption:

ਨਸ਼ਿਆਂ ਦੇ ਕਾਰੋਬਾਰ ’ਚ ਸ਼ਾਮਲ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

 ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਿਨਟ ਮੰਤਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਨੂੰ ਸੱਤ-ਦਿਨਾ ਪੁਲੀਸ ਰਿਮਾਂਡ ਉੱਤੇ ਭੇਜ ਦਿੱਤਾ ਹੈ। ਇਸ ਤੋਂ ਸਾਫ਼ ਹੁੰਦਾ ਹੈ ਕਿ ਉਕਤ ਮਾਮਲੇ ਵਿੱਚ ਜਾਂਚ ਦੀ ਜ਼ਰੂਰਤ ਹੈ। ਉਨ੍ਹਾਂ ਇਹ ਪ੍ਰਗਟਾਵਾ ਪੰਜਾਬ ਭਵਨ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ੍ਰੀ ਅਰੋੜਾ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਖਿਲਾਫ ਦਰਜ ਕੇਸ ਅਨੁਸਾਰ 540 ਕਰੋੜ ਰੁਪਏ ਦੀ ਰਕਮ ਅਨਅਕਾਊਂਟਡ (ਬੇਹਿਸਾਬੀ) ਪਾਈ ਗਏ ਹਨ, ਇਸ ਵਿੱਚੋਂ 161 ਕਰੋੜ ਰੁਪਏ ਦਾ ਤਾਂ ਕੋਈ ਹਿਸਾਬ ਵੀ ਨਹੀਂ ਹੈ ਅਤੇ 141 ਕਰੋੜ ਰੁਪਆ ਵਿਦੇਸ਼ੀ ਦੇਸ਼ਾਂ ਤੋਂ ਆਇਆ ਹੈ।