ਨਸ਼ਾ ਤਸਕਰੀ ਮਾਮਲੇ ’ਚ ਅਜੇ ਹੋਰ ਵੱਡੇ ਸਿਆਸਤਦਾਨਾਂ ਤੇ ਅਫ਼ਸਰਾਂ ਨੂੰ ਹੱਥ ਪਾਵਾਂਗੇ: ਮੁੱਖ ਮੰਤਰੀ
 ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਸਹੀ ਦੱਸਦਿਆਂ ਇਸ਼ਾਰਾ ਕੀਤਾ ਹੈ ਕਿ ਆਉਂਦੇ ਦਿਨਾਂ ਵਿੱਚ ਨਸ਼ਾ ਤਸਕਰੀ ਦੇ ਮਾਮਲਿਆਂ &rsquoਚ ਹੋਰ ਵੱਡੇ ਸਿਆਸਤਦਾਨਾਂ ਅਤੇ ਅਫ਼ਸਰਾਂ ਨੂੰ ਹੱਥ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਰਾਜਸੀ ਆਗੂ ਜਾ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਸਾਰਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ ਉੱਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਆਗੂ ਪਹਿਲਾਂ ਆਖਦੇ ਸਨ ਕਿ &lsquoਵੱਡੇ ਮਗਰਮੱਛ&rsquo ਨਸ਼ਾ ਤਸਕਰੀ ਕੇਸਾਂ ਵਿੱਚ ਫੜੇ ਨਹੀਂ ਜਾ ਰਹੇ ਹਨ ਅਤੇ ਹੁਣ ਜਦੋਂ ਪੰਜਾਬ ਸਰਕਾਰ ਨੇ ਇਨ੍ਹਾਂ ਨੂੰ ਹੱਥ ਪਾਇਆ ਹੈ ਤਾਂ ਵਿਰੋਧੀ ਪਲਟੀ ਖਾ ਗਏ ਹਨ ਕਿ ਇਹ ਐਕਸ਼ਨ ਸਰਕਾਰ ਨੇ ਗ਼ਲਤ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਆਗੂ ਵੀ ਇਸ ਮਾਮਲੇ ਵਿੱਚ ਬੇਪਰਦ ਹੋ ਗਏ ਹਨ। ਇਸ ਤੋਂ ਸਪਸ਼ਟ ਹੈ ਕਿ ਸਾਰੇ ਹੀ ਸਿਆਸੀ ਆਗੂ ਆਪਸ ਵਿੱਚ ਮਿਲੇ ਹੋਏ ਹਨ।