ਅਖਿਲੇਸ਼ ਯਾਦਵ ਨੇ ਭਾਜਪਾ ’ਤੇ ਸੱਤਾ ਲਈ ਸੰਵਿਧਾਨ ਨੂੰ ਵਰਤਣ ਦੇ ਲਾਏ ਦੋਸ਼
ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਭਾਜਪਾ &rsquoਤੇ ਨਿਸ਼ਾਨਾ ਸੇਧਦੇ ਹੋਏ ਦੋਸ਼ ਲਗਾਇਆ ਕਿ ਭਗਵਾ ਪਾਰਟੀ ਸੰਵਿਧਾਨ ਦੀ ਵਰਤੋਂ ਸੱਤਾ ਹਾਸਲ ਕਰਨ ਲਈ ਕਰਦੀ ਹੈ ਪਰ ਜਿਵੇਂ ਹੀ ਉਹ ਸੱਤਾ ਵਿੱਚ ਆਉਂਦੀ ਹੈ, ਉਹ ਸੰਵਿਧਾਨ ਦਾ ਸਤਿਕਾਰ ਕਰਨਾ ਬੰਦ ਕਰ ਦਿੰਦੀ ਹੈ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਯਾਦਵ ਨੇ ਕਿਹਾ ਕਿ ਡਾ. ਬੀਆਰ ਅੰਬੇਡਕਰ ਵੱਲੋਂ ਬਣਾਏ ਗਏ ਸੰਵਿਧਾਨ ਨੂੰ ਕਾਇਮ ਰੱਖਣ ਦੀ ਸਹੁੰ ਚੁੱਕਣ ਦੇ ਬਾਵਜੂਦ, ਭਾਜਪਾ ਦੇ ਨੇਤਾਵਾਂ ਦੀਆਂ ਕਾਰਵਾਈਆਂ ਵਿੱਚ ਇਮਾਨਦਾਰੀ ਦੀ ਪੂਰੀ ਘਾਟ ਦਿਖਾਈ ਦਿੰਦੀ ਹੈ।