image caption:

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਗਿ੍ਫ਼ਤਾਰ *ਵਿਰੋਧੀ ਪਾਰਟੀਆਂ ਮਜੀਠੀਆ ਦੇ ਹੱਕ ਵਿਚ ਇਕਜੁਟ ਆਪ ਸਰਕਾਰ ਨੂੰ ਘੇਰਿਆ *ਪੁਲਿਸ ਨੂੰ ਮਿਲਿਆ ਬਿਕਰਮ ਮਜੀਠੀਆ ਦਾ 7 ਦਿਨਾ ਦਾ ਰਿਮਾਂਡ, *ਮਜੀਠੀਆ ਦੇ ਵਕੀਲ ਨੇ ਕਿਹਾ- ਰਾਜਨੀਤੀ ਤੋਂ ਪ੍ਰੇਰਿਤ ਹੈ ਮਾਮਲਾ

punjab frontline

 

AttachmentsJun 26, 2025, 5:23 PM (15 hours ago)
 
to jaspalMikepanjabpanjabtimesme
 
 
 
 
 
 
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਗਿ੍ਫ਼ਤਾਰ
*ਵਿਰੋਧੀ ਪਾਰਟੀਆਂ ਮਜੀਠੀਆ ਦੇ ਹੱਕ ਵਿਚ ਇਕਜੁਟ ਆਪ ਸਰਕਾਰ ਨੂੰ ਘੇਰਿਆ
*ਪੁਲਿਸ ਨੂੰ ਮਿਲਿਆ ਬਿਕਰਮ ਮਜੀਠੀਆ ਦਾ 7 ਦਿਨਾ ਦਾ ਰਿਮਾਂਡ,
 *ਮਜੀਠੀਆ ਦੇ ਵਕੀਲ ਨੇ ਕਿਹਾ- ਰਾਜਨੀਤੀ ਤੋਂ ਪ੍ਰੇਰਿਤ ਹੈ ਮਾਮਲਾ
 
 
 ਚੰਡੀਗੜ੍ਹ-
 
ਪੰਜਾਬ ਵਿਜੀਲੈਂਸ ਅਤੇ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਉੱਚ ਪੱਧਰੀ ਟੀਮ ਵਲੋਂ ਬੀਤੇ ਦਿਨੀਂ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੀ ਪਤਨੀ ਤੇ ਹਲਕਾ ਮਜੀਠਾ ਦੀ ਵਿਧਾਇਕਾ ਗਨੀਵ ਕੌਰ ਮਜੀਠੀਆ ਦੀ ਸਥਾਨਕ ਗਰੀਨ ਐਵੀਨਿਊ ਸਥਿਤ ਰਿਹਾਇਸ਼ ਵਿਖੇ ਸਵੇਰੇ  ਛਾਪੇਮਾਰੀ ਕੀਤੀ ਅਤੇ ਕਰੀਬ ਤਿੰਨ ਘੰਟੇ ਉਨ੍ਹਾਂ ਦੇ ਗ੍ਰਹਿ ਵਿਖੇ ਤਲਾਸ਼ੀ ਲੈਣ ਅਤੇ ਉਨ੍ਹਾਂ ਨਾਲ ਬਹਿਸਨੁਮਾ ਗੱਲਬਾਤ ਕਰਨ ਤੋਂ ਬਾਅਦ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਮਜੀਠੀਆ ਨੂੰ ਗਿ੍ਫ਼ਤਾਰ ਕਰਕੇ ਆਪਣੇ ਨਾਲ ਮੁਹਾਲੀ ਲੈ ਗਈ । ਮਜੀਠੀਆ ਨੇ ਇਸ ਛਾਪੇਮਾਰੀ ਦੌਰਾਨ ਵੀਡੀਓ ਬਿਆਨ ਜਾਰੀ ਕਰਕੇ ਦੋਸ਼ ਲਗਾਇਆ ਕਿ ਸਿਵਲ ਵਰਦੀ ਇੰਦਰਪਾਲ ਅਤੇ ਹੋਰ ਵਿਜੀਲੈਂਸ ਅਤੇ 'ਸਿੱਟ' ਅਧਿਕਾਰੀ 50 ਦੇ ਕਰੀਬ ਪੁਲਿਸ ਕਰਮੀਆਂ ਨਾਲ ਸਵੇਰੇ ਜ਼ਬਰਦਸਤੀ ਉਨ੍ਹਾਂ ਦੇ ਘਰ ਵਿਚ ਦਾਖ਼ਲ ਹੋਏ ਅਤੇ ਧੱਕਾਮੁੱਕੀ ਕੀਤੀ ਅਤੇ ਸਟਾਫ਼ ਨੂੰ ਠੁੱਡੇ ਵੀ ਮਾਰੇ । ਉਨ੍ਹਾਂ ਨੇ ਕਿਹਾ, "ਮੈਂ ਬਹੁਤ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਜਦੋਂ ਨਸ਼ਿਆਂ ਦੇ ਝੂਠੇ ਕੇਸ ਵਿਚ ਮੇਰੇ ਖਿਲਾਫ਼ ਭਗਵੰਤ ਮਾਨ ਸਰਕਾਰ ਨੂੰ ਕੁਝ ਨਹੀਂ ਲੱਭਾ ਤਾਂ ਹੁਣ ਮੇਰੇ ਖਿਲਾਫ਼ ਇਕ ਨਵਾਂ ਝੂਠਾ ਕੇਸ ਦਰਜ ਕਰਨ ਦੀ ਤਿਆਰੀ ਹੈ।"  ਇਸ ਦੌਰਾਨ ਮੀਡੀਆ ਕਰਮੀਆਂ ਦੇ ਮਜੀਠੀਆ ਦੇ ਘਰ ਪੁੱਜਣ ਤੋਂ ਬਾਅਦ ਸਥਾਨਕ ਪੁਲਿਸ ਅਧਿਕਾਰੀ ਵੀ ਵੱਡੀ ਗਿਣਤੀ ਵਿਚ ਪੁੱਜ ਗਏ ।ਉਨ੍ਹਾਂ ਬਿਕਰਮ ਸਿੰਘ ਮਜੀਠੀਆ ਦੇ ਘਰ ਨੂੰ ਜਾਂਦੀਆਂ ਗਰੀਨ ਐਵੀਨਿਊ ਦੀਆਂ ਗਲੀਆਂ ਦੀ ਬੈਰੀਕੇਡ ਲਗਾ ਕੇ ਸਖ਼ਤ ਨਾਕਾਬੰਦੀ ਕਰ ਦਿੱਤੀ ਅਤੇ ਮੀਡੀਆ ਕਰਮੀਆਂ ਨੂੰ ਵੀ ਮਜੀਠੀਆ ਦੇ ਘਰ ਤੋਂ ਜ਼ਬਰਦਸਤੀ ਦੂਰ ਭੇਜ ਦਿੱਤਾ ।ਇਸੇ ਦੌਰਾਨ ਮਜੀਠੀਆ ਦੀ ਪਤਨੀ ਤੇ ਵਿਧਾਇਕਾ ਗਨੀਵ ਕੌਰ ਨੇ ਵੀ ਛਾਪੇਮਾਰੀ ਕਰਨ ਆਈ ਟੀਮ ਅਤੇ ਮੀਡੀਆ ਨਾਲ ਗੱਲਬਾਤ ਦੌਰਾਨ ਪੁਲਿਸ ਅਤੇ 'ਆਪ' ਸਰਕਾਰ ਦੀ ਧੱਕੇਸ਼ਾਹੀ ਦਾ ਕਰੜਾ ਵਿਰੋਧ ਕੀਤਾ ।
 
ਮਜੀਠੀਆ ਨੂੰ ਵਿਜੀਲੈਂਸ ਅਤੇ 'ਸਿੱਟ' ਦੀ ਟੀਮ ਵਲੋਂ ਗਿ੍ਫ਼ਤਾਰ ਕਰਕੇ ਮੁਹਾਲੀ ਲਿਜਾਏ ਜਾਣ ਬਾਅਦ ਭਾਵੇਂ ਸਰਕਾਰੀ ਤੌਰ 'ਤੇ ਜਾਰੀ ਪ੍ਰੈੱਸ ਬਿਆਨ ਵਿਚ ਮਜੀਠੀਆ 'ਤੇ ਆਮਦਨ ਤੋਂ ਵੱਧ ਕਰੀਬ 540 ਕਰੋੜ ਦੀ ਜਾਇਦਾਦ ਦੇ ਮਾਮਲੇ ਵਿਚ ਪਰਚਾ ਦਰਜ ਕਰਨ ਦਾ ਜ਼ਿਕਰ ਕੀਤਾ ਗਿਆ, ਉਥੇ 30 ਦੇ ਕਰੀਬ ਮੋਬਾਈਲ ਫੋਨ, 5 ਲੈਪਟਾਪ, 2 ਡੈਸਕਟਾਪ, 3 ਆਈਪੈਡ ਤੇ ਕਈ ਡਾਇਰੀਆਂ ਅਤੇ ਸੰਪਤੀ ਦੇ ਕਈ ਕਾਗਜ਼ਾਤ ਆਦਿ ਵੀ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ।
 
 ਦੂਜੇ ਪਾਸੇ ਬਿਕਰਮ ਸਿੰਘ ਮਜੀਠੀਆ ਦੇ ਵਕੀਲਾਂ ਨੇ ਪੁਲਿਸ ਤੇ ਸਰਕਾਰ ਦੇ ਦਾਅਵੇ ਨੂੰ ਝੁਠਲਾਉਂਦਿਆਂ ਕਿਹਾ ਕਿ ਮਜੀਠੀਆ ਦੀ ਅੰਮਿ੍ਤਸਰ ਸਥਿਤ ਰਿਹਾਇਸ਼ ਤੋਂ ਵਿਜੀਲੈਂਸ ਦੀ ਟੀਮ ਕੇਵਲ ਇਕ ਕੰਪਿਊੁਟਰ ਅਤੇ ਇਕ ਸੀ. ਸੀ. ਟੀ. ਵੀ. ਕੈਮਰਿਆਂ ਦਾ ਡੀ. ਵੀ. ਆਰ. ਆਪਣੇ ਨਾਲ ਲੈ ਗਈ ਹੈ ।ਉਨ੍ਹਾਂ ਦਾਅਵਾ ਕੀਤਾ ਕਿ ਇਸ ਤੋਂ ਇਲਾਵਾ ਛਾਪੇਮਾਰੀ ਕਰਨ ਆਈ ਟੀਮ ਨੂੰ ਕੋਈ ਵੀ ਇਤਰਾਜ਼ਯੋਗ ਚੀਜ਼ ਮਜੀਠੀਆ ਦੇ ਘਰੋਂ ਨਹੀਂ ਮਿਲੀ ।ਪ੍ਰਾਪਤ ਵੇਰਵਿਆਂ ਅਨੁਸਾਰ  ਮਜੀਠੀਆ ਦੇ ਅੰਮਿ੍ਤਸਰ ਸਥਿਤ ਘਰ ਅਤੇ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ ਇਲਾਵਾ ਮਜੀਠਾ ਸਥਿਤ ਦਫ਼ਤਰ ਵਿਖੇ ਵੀ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ।
 
ਇਸ ਦੌਰਾਨ ਛਾਪੇਮਾਰੀ ਦਾ ਪਤਾ ਲੱਗਣ 'ਤੇ ਸੀਨੀਅਰ ਅਕਾਲੀ ਆਗੂੁ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਰਾਜਵਿੰਦਰ ਸਿੰਘ ਰਾਜਾ ਲਦੇਹ, ਮੰਗਵਿੰਦਰ ਸਿੰਘ ਖਾਪੜਖੇੜੀ, ਅਮਨਬੀਰ ਸਿੰਘ ਸਿਆਲੀ, ਗੁਰਿੰਦਰਪਾਲ ਸਿੰਘ ਲਾਲੀ ਰਣੀਕੇ  ਸਮੇਤ ਮਜੀਠਾ ਹਲਕੇ ਦੇ ਕਈ ਅਕਾਲੀ ਆਗੂ ਮਜੀਠੀਆ ਦੇ ਘਰ ਦੇ ਨੇੜੇ ਪੁੱਜ ਗਏ ਅਤੇ ਵਿਜੀਲੈਂਸ ਪੁਲਿਸ, ਭਗਵੰਤ ਮਾਨ ਤੇ 'ਆਪ' ਸਰਕਾਰ ਵਿਰੁੱਧ ਅਤੇ ਮਜੀਠੀਆ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਵਿਜੀਲੈਂਸ ਅਤੇ ਸਿੱਟ ਦੀ ਟੀਮ ਮਜੀਠੀਆ ਨੂੰ ਗਿ੍ਫ਼ਤਾਰ ਕਰਕੇ ਮੀਡੀਆ ਤੇ ਅਕਾਲੀ ਵਰਕਰਾਂ ਤੋਂ ਚੁੱਪ-ਚੁਪੀਤੇ ਕਿਸੇ ਹੋਰ ਰਸਤੇ ਆਪਣੀ ਗੱਡੀ ਵਿਚ ਬਿਠਾ ਕੇ ਲੈ ਗਈ |
 
ਮਜੀਠੀਆ ਮੋਹਾਲੀ ਕੋਰਟ ਵਿਚ ਕੀਤਾ ਪੇਸ਼
 
ਵਿਜੀਲੈਂਸ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਮੋਹਾਲੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਸਰਕਾਰੀ ਵਕੀਲ ਨੇ ਦਲੀਲ ਦਿੱਤੀ ਕਿ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਆਪਣੀ ਕਮਾਈ ਤੋਂ ਵੱਧ ਦੌਲਤ ਇਕੱਠੀ ਕੀਤੀ ਹੈ।ਇਸ ਲਈ ਉਨ੍ਹਾਂ ਦੀਆਂ ਸਾਰੀਆਂ ਕੰਪਨੀਆਂ ਦੀ ਜਾਂਚ ਕਰਨਾ ਜ਼ਰੂਰੀ ਹੈ, ਜਿਸ ਲਈ ਉਨ੍ਹਾਂ ਨੂੰ ਮੋਹਾਲੀ ਤੋਂ ਬਾਹਰ ਕੱਢਣਾ ਪਵੇਗਾ। 
 
ਦੂਜੇ ਪਾਸੇ ਬਿਕਰਮ ਸਿੰਘ ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਦਲੀਲ ਦਿੱਤੀ ਕਿ ਇਹ ਮਾਮਲਾ ਰਾਜਨੀਤਿਕ ਤੌਰ 'ਤੇ ਪ੍ਰੇਰਿਤ ਹੈ।
 
ਅਕਾਲੀ ਆਗੂ ਤੇ ਵਿਰੋਧੀ ਪਾਰਟੀਆਂ ਮਜੀਠੀਆ ਦੇ ਹੱਕ ਵਿਚ
 
ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੀ ਆਪਣੇ ਭਰਾ ਬਿਕਰਮ ਮਜੀਠੀਆ ਦੇ ਸਮਰਥਨ ਵਿੱਚ ਸਾਹਮਣੇ ਆਏ।ਸੋਸ਼ਲ ਮੀਡੀਆ 'ਤੇ ਪਾਈ ਇੱਕ ਪੋਸਟ ਵਿਚ ਹਰਸਿਮਰਤ ਨੇ ਕਿਹਾ ਕਿ ਉਨ੍ਹਾਂ ਦੇ 85 ਸਾਲਾ ਪਿਤਾ ਨੂੰ ਵੀ ਪੰਜਾਬ ਵਿਜੀਲੈਂਸ ਨੇ ਨੋਟਿਸ ਭੇਜੇ ਹਨ।ਇਸ ਦੇ ਨਾਲ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਚੋਣਾਂ ਤੋਂ ਡੇਢ ਸਾਲ ਬਾਅਦ ਉਨ੍ਹਾਂ ਸਾਰਿਆਂ ਨੂੰ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।
 
 ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਮਜੀਠੀਆ &rsquoਤੇ ਹੋਈ ਇਸ ਕਾਰਵਾਈ ਨੂੰ ਲੈ ਕੇ ਆਪਣੀ ਸਰਕਾਰ &rsquoਤੇ ਸਵਾਲ ਚੁੱਕੇ ਹਨ।ਉਨ੍ਹਾਂ ਨੇ ਕਿਹਾ ਕਿ ਕਿਸੇ ਦੇ ਘਰ ਤੜਕੇ ਰੇਡ ਮਾਰਨਾ ਨੀਤੀ ਦੇ ਖ਼ਿਲਾਫ਼ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ &rsquoਤੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਜਦੋਂ ਬਿਕਰਮ ਮਜੀਠੀਆ ਜੇਲ ਦੇ ਵਿੱਚ ਸੀ ਤਾਂ ਮਾਨ ਸਾਹਬ ਦੀ ਸਰਕਾਰ ਨੇ ਪੁੱਛ ਗਿੱਛ ਨਹੀਂ ਕੀਤੀ ਅਤੇ ਜ਼ਮਾਨਤ ਕਰਵਾ ਦਿੱਤੀ।ਉਨ੍ਹਾਂ ਨੇ ਬਰਗਾੜੀ ਬੇਅਦਬੀ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ  ਬਰਗਾੜੀ ਬੇਅਦਬੀ ਦੇ ਇਨਸਾਫ਼ ਦੇ ਵੇਲੇ ਵੀ ਦੋਸ਼ੀ ਪਰਿਵਾਰ ਦੇ ਨਾਲ ਸਰਕਾਰ ਨੇ ਸਮਝੌਤਾ ਕਰ ਲਿਆ। ਉਨ੍ਹਾਂ ਨੇ ਕਿਹਾ ਕਿ ਮਜੀਠੀਆ ਜੀ ਦੇ ਨਾਲ ਮੇਰਾ ਵਿਚਾਰਕ ਮਤਭੇਦ ਹੈ ਅਤੇ ਰਹੇਗਾ, ਪਰ ਪਰਿਵਾਰ ਦੀ ਇੱਜ਼ਤ ਸਾਰਿਆਂ ਦੀ ਸਾਂਝੀ ਹੁੰਦੀ ਹੈ ਚਾਹੇ ਉਹ ਨੇਤਾ ਹੋਵੇ ਅਭਿਨੇਤਾ ਹੋਵੇ ।ਤੜਕੇ ਕਿਸੇ ਦੇ ਘਰ ਤੇ ਰੇਡ ਮਾਰਨਾ ਨੀਤੀ ਦੇ ਖਿਲਾਫ ਹੁੰਦਾ ਹੈ।
 
ਅੰਮ੍ਰਿਤਸਰ ਵਿੱਚ ਮਜੀਠੀਆ ਦੇ ਘਰ 'ਤੇ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਛਾਪੇਮਾਰੀ ਤੋਂ ਬਾਅਦ ਕਾਂਗਰਸੀ ਆਗੂ ਅਤੇ ਵਿਧਾਇਕ ਸੁਖਪਾਲ ਖਹਿਰਾ  ਨੇ ਛਾਪੇਮਾਰੀ ਦੀ ਨਿੰਦਾ ਕੀਤੀ ਅਤੇ ਉਨ੍ਹਾਂ ਨੇ ਇਸ ਨੂੰ ਰਾਜਨੀਤਿਕ ਬਦਲਾਖੋਰੀ ਦੀ ਕਾਰਵਾਈ ਦੱਸਿਆ ਇਹ ਸਭ ਸਾਬਤ ਕਰਦਾ ਹੈ ਕਿ ਪੰਜਾਬ ਹੁਣ ਪੁਲਿਸ ਸਟੇਟ ਹੈ।
 
ਮਜੀਠੀਆ ਮਾਮਲੇ ਉੱਤੇ ਵਿਦੇਸ਼ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, "ਨਸ਼ਾ ਵਿਰੋਧੀ ਮੁਹਿੰਮ ਤਹਿਤ ਕਿਸੇ ਵੀ ਛੋਟੇ-ਵੱਡੇ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।ਉਨ੍ਹਾਂ ਕਿਹਾ, "ਸਾਡੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਕੀਤਾ ਵਾਅਦਾ ਹੀ ਪੂਰਾ ਕਰ ਰਹੀ ਹੈ। ਫ਼ਿਰ ਚਾਹੇ ਉਹ ਮਜੀਠੀਆ ਵਰਗੀ ਵੱਡੀ ਸ਼ਖ਼ਸੀਅਤ ਦੇ ਖ਼ਿਲਾਫ਼ ਕਾਰਵਾਈ ਕਰਨਾ ਹੀ ਕਿਉਂ ਨਾ ਹੋਵੇ।"
 
ਪੰਜਾਬ ਵਿੱਚ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ, ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕ ਜੀਵਨਜੋਤ ਕੌਰ ਨੇ ਨੇ  ਦਾਅਵਾ ਕੀਤਾ ਹੈ ਕਿ ਬਿਕਰਮ ਮਜੀਠੀਆ ਦੇ ਨਸ਼ਾ ਤਸਕਰਾਂ ਨਾਲ ਸਬੰਧ ਹਨ। 
 
2 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ
 
 
ਵਿਜੀਲੈਂਸ ਬਿਊਰੋ ਜੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦੀ ਰਿਪੋਰਟ ਦਾ ਹਵਾਲਾ ਦੇ ਰਿਹਾ ਹੈ, ਜਿਸ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ।ਅਦਾਲਤ ਵਿੱਚ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ, ਮਜੀਠੀਆ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਹੁਣ ਵਿਜੀਲੈਂਸ ਬਿਊਰੋ ਵੱਲੋਂ ਉਨ੍ਹਾਂ ਨੂੰ 2 ਜੁਲਾਈ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
 
Box
ਕੀ ਹੈ 2021 ਦਾ ਕੇਸ ?
ਦਸੰਬਰ 2021 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਨਸ਼ੇ ਦੇ ਮਾਮਲੇ ਵਿੱਚ ਐੱਫਆਈਆਰ ਦਰਜ ਕੀਤੀ ਗਈ ਸੀ।ਮੁਹਾਲੀ ਵਿੱਚ ਦਰਜ ਕੀਤੀ ਗਈ ਇਹ ਐੱਫ਼ਆਈਆਰ ਐੱਨਡੀਪੀਐੱਸ ਦੀ ਧਾਰਾ 25, 27 A ਤੇ 29 ਦੇ ਤਹਿਤ ਦਰਜ ਕੀਤੀ ਗਈ ਸੀ।
 
ਦਰਅਸਲ 2013 ਵਿੱਚ ਜਦੋਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੀ, ਉਸ ਦੌਰਾਨ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਰੈਕਟ ਦਾ ਪਰਦਾਫਾਸ਼ ਹੋਇਆ ਸੀ। ਕਈ ਸਾਲਾਂ ਤੋਂ ਇਹ ਕੇਸ 'ਭੋਲਾ ਡਰੱਗ ਕੇਸ' ਵਜੋਂ ਜਾਣਿਆ ਜਾਂਦਾ ਰਿਹਾ ਹੈ।ਪੰਜਾਬ ਪੁਲਿਸ ਦਾ ਬਰਖ਼ਾਸਤ ਡੀਐੱਸਪੀ ਤੇ ਕੌਮਾਂਤਰੀ ਭਲਵਾਨ ਜਗਦੀਸ਼ ਸਿੰਘ ਭੋਲਾ ਇਸ ਮਾਮਲੇ ਦਾ ਮੁੱਖ ਮੁਲਜ਼ਮ ਸੀ ਜੋ ਕੁਝ ਹਫ਼ਤੇ ਪਹਿਲਾਂ ਹੀ ਜੇਲ੍ਹ ਤੋਂ ਜਮਾਨਤ ਉੱਤੇ ਬਾਹਰ ਆਇਆ ਹੈ।2021 ਦੌਰਾਨ ਇਸ ਮਾਮਲੇ ਵਿੱਚ ਬਿਕਰਮ ਮਜੀਠੀਆ ਉੱਤੇ ਇਲਜ਼ਾਮ ਲਾਏ ਗਏ ਕਿ ਉਨ੍ਹਾਂ ਨੇ ਡਰੱਗ ਮਾਫੀਆ ਦੇ ਮੁੱਖ ਸਰਗਨੇ ਜਗਦੀਸ਼ ਭੋਲਾ, ਮਨਿੰਦਰ ਸਿੰਘ ਔਲਖ਼ ਅਤੇ ਜਗਜੀਤ ਸਿੰਘ ਚਾਹਲ ਨੂੰ ਵਿੱਤੀ ਅਤੇ ਲੌਜਿਸਟਿਕ ਮਦਦ ਮੁਹੱਈਆ ਕਰਵਾਈ ਸੀ।
 
ਇਹ ਮਾਮਲਾ ਕਈ ਸਾਲ ਅਦਾਲਤਾਂ ਦੇ ਚੱਕਰ ਕੱਟਦਾ ਰਿਹਾ ਅਤੇ ਬਿਕਰਮ ਮਜੀਠੀਆ ਇਸ ਮਾਮਲੇ ਨੂੰ ਆਪਣੇ ਖਿਲਾਫ਼ ਸਿਆਸੀ ਸਾਜਿਸ਼ ਕਰਾਰ ਦਿੰਦੇ ਰਹੇ ਹਨ।
 
ਫਰਵਰੀ 2022 ਵਿੱਚ ਮਜੀਠੀਆ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਹ ਕਈ ਮਹੀਨੇ ਜੇਲ੍ਹ ਵਿੱਚ ਰਹੇ ਅਤੇ ਅਗਸਤ 2022 ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਨੂੰ ਜਮਾਨਤ ਦੇ ਦਿੱਤੀ। ਉਨ੍ਹਾਂ ਉੱਤੇ ਸ਼ਰਤ ਲਾਈ ਗਈ ਕਿ ਉਹ ਇਸ ਮਾਮਲੇ ਬਾਰੇ ਨਾ ਸਿਆਸੀ ਅਤੇ ਨਾ ਜਨਤਕ ਤੌਰ ਉੱਤੇ ਕੋਈ ਬਿਆਨਬਾਜ਼ੀ ਕਰਨਗੇ।
 
ਮਜੀਠੀਆ ਦੀ ਜਮਾਨਤ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ, ਪਰ ਸੁਪਰੀਮ ਕੋਰਟ ਨੇ ਜਮਾਨਤ ਨੂੰ ਬਰਕਰਾਰ ਰੱਖਦਿਆਂ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ। ਇਸ ਕੜੀ ਵਿੱਚ ਮਾਰਚ 2025 ਵਿੱਚ ਮਜੀਠੀਆ ਪੁੱਛਗਿੱਛ ਲਈ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੁੰਦੇ ਰਹੇ।
 
ਵਿਜੀਲੈਂਸ ਦਾ ਕਹਿਣਾ ਹੈ ਕਿ ਉਹ ਬਿਕਰਮ ਮਜੀਠੀਆ ਅਤੇ ਡਰੱਗ ਸਿੰਡੀਕੇਟ ਵਿਚਾਲੇ ਹੋਏ ਲੈਣ-ਦੇਣ ਅਤੇ ਹਵਾਲਾ ਮਾਮਲੇ ਦੀ ਜਾਂਚ ਕਰ ਰਹੇ ਹਨ
 
 
 
Box
 
ਬਿਕਰਮ ਮਜੀਠੀਆ ਖ਼ਿਲਾਫ਼ ਅਕਾਲੀ ਵਰਕਰਾਂ ਵੱਲੋਂ ਪ੍ਰਦਰਸ਼ਨ
 
 ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਵੱਲੋਂ ਅੰਮ੍ਰਿਤਸਰ ਤੋਂ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰਕੇ ਮੁਹਾਲੀ ਦੇ ਸੈਕਟਰ 68 ਵਿਚਲੇ ਵਿਜੀਲੈਂਸ ਦਫ਼ਤਰ ਲਿਆਂਦਾ ਗਿਆ। ਇਸ ਤੋਂ ਪਹਿਲਾਂ ਅਕਾਲੀ ਦਲ ਦੇ ਨੇਤਾ ਬਿਕਰਮ ਮਜੀਠੀਆ ਨੂੰ ਵਿਜੀਲੈਂਸ ਦਫ਼ਤਰ &rsquoਚ ਲਿਆਉਣ ਦੀ ਖ਼ਬਰ ਮਿਲਦੇ ਹੀ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਇਕੱਠੇ ਹੋਣ ਲੱਗ ਪਏ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੀ ਵਿਜੀਲੈਂਸ ਦਫ਼ਤਰ ਆਉਣ ਦੀਆਂ ਕਿਆਸਅਰਾਈਆਂ ਲੱਗਣ ਲੱਗੀਆਂ, ਜਿਸ ਦੇ ਚਲਦਿਆਂ ਸੈਕਟਰ 68 ਵਿਚਲੇ ਵਿਜੀਲੈਂਸ ਦਫ਼ਤਰ ਦੇ ਦੋਹਾਂ ਪਾਸਿਆਂ ਤੋਂ ਸੜਕ ਨੂੰ ਬੰਦ ਕਰਦੇ ਹੋਏ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ ਕਰ ਦਿੱਤੀ ਗਈ।  ਮਜੀਠੀਆ ਨੂੰ ਮੁਹਾਲੀ ਦੇ ਸੈਕਟਰ 68 ਵਿਚਲੇ ਵਿਜੀਲੈਂਸ ਦਫ਼ਤਰ ਵਿੱਚ ਲਿਆਂਦਾ ਗਿਆ। ਇਸ ਦੌਰਾਨ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਰਣਜੀਤ ਸਿੰਘ ਗਿੱਲ, ਪਰਮਿੰਦਰ ਸਿੰਘ ਸੋਹਾਣਾ, ਅਰਸ਼ਦੀਪ ਸਿੰਘ ਕਲੇਰ, ਸਰਬਜੀਤ ਸਿੰਘ ਝਿੰਝਰ, ਪਰਮਜੀਤ ਸਿੰਘ ਕਾਹਲੋਂ, ਮੰਨਾ ਸੰਧੂ ਅਤੇ ਕਮਲਜੀਤ ਸਿੰਘ ਮੁਹਾਲੀ ਅਦਾਲਤ ਪਹੁੰਚ ਗਏ ਸਨ।  ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਵਿੱਚ ਪਹੁੰਚੇ ਅਕਾਲੀ ਵਰਕਰਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ, ਜਿਸ ਤੋਂ ਬਾਅਦ ਪੁਲਿਸ ਵੱਲੋਂ ਅਕਾਲੀ ਲੀਡਰਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਮੁਹਾਲੀ ਦੇ ਅਕਾਲੀ ਦਲ ਦੇ ਪ੍ਰਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਅਕਾਲੀ ਦਲ ਦਾ ਹਰ ਵਰਕਰ ਆਪਣੇ ਲੀਡਰ ਬਿਕਰਮ ਮਜੀਠੀਆ ਨਾਲ ਡਟ ਕੇ ਖੜ੍ਹਾ ਹੈ।