image caption:

ਮਜੀਠੀਆ ਕੇਸ: ਸੁਖਬੀਰ ਬਾਦਲ ਵੱਲੋਂ ਮੁੱਖ ਮੰਤਰੀ ਮਾਨ ਨੂੰ ਚੁਣੌਤੀ

ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਨਿੱਚਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਇਹ ਸਾਬਤ ਕਰਨ ਕਿ ਸਰਾਇਆ ਇੰਡਸਟਰੀਜ਼, ਜਿਸ ਵਿੱਚ ਪਾਰਟੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ 11 ਫੀਸਦ ਹਿੱਸੇਦਾਰੀ ਵਿਰਾਸਤ ਵਿਚ ਮਿਲੀ ਸੀ, ਨੂੰ 2007 ਮਗਰੋਂ ਇੱਕ ਰੁਪਏ ਦਾ ਵੀ ਵਿਦੇਸ਼ੀ ਫੰਡ ਮਿਲਿਆ ਹੈ। ਵਿਜੀਲੈਂਸ ਵੱਲੋਂ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਆਮ ਆਦਮੀ ਪਾਰਟੀ (ਆਪ) ਸਰਕਾਰ &rsquoਤੇ ਵਰ੍ਹਦਿਆਂ ਬਾਦਲ ਨੇ ਕਿਹਾ ਕਿ ਸਾਬਕਾ ਅਕਾਲੀ ਮੰਤਰੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਕਿਉਂਕਿ ਉਹ ਵੱਖ-ਵੱਖ ਮੁੱਦਿਆਂ &rsquoਤੇ ਮਾਨ ਸਰਕਾਰ ਨੂੰ &lsquoਲਗਾਤਾਰ ਬੇਨਕਾਬ&rsquo ਕਰ ਰਿਹਾ ਸੀ। ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਮਜੀਠੀਆ ਨੂੰ 540 ਕਰੋੜ ਰੁਪਏ ਦੀ &lsquoਡਰੱਗ ਮਨੀ&rsquo ਦੀ ਲਾਂਡਰਿੰਗ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।