image caption:

ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਉੱਚ ਪੱਧਰੀ ਤਾਲਮੇਲ ਕਮੇਟੀ ਗਠਤ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦੇ ਸਬੰਧ ਵਿਚ ਨਵੰਬਰ 2025 ਵਿਚ ਕੀਤੇ ਜਾਣ ਵਾਲੇ ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਪ੍ਰਤੀਨਿਧਾਂ, ਸਿੱਖ ਸ਼ਖ਼ਸੀਅਤਾਂ ਅਤੇ ਮਹਾਂਪੁਰਖਾਂ &rsquoਤੇ ਅਧਾਰਿਤ ਇਕ ਉੱਚ ਪੱਧਰੀ ਤਾਲਮੇਲ ਕਮੇਟੀ ਬਣਾਈ ਗਈ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬਣਾਈ ਗਈ ਇਸ ਕਮੇਟੀ ਵਿਚ ਉਨ੍ਹਾਂ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ, ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਮੁਖੀ ਤਰਨਾ ਦਲ, ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ, ਬਾਬਾ ਅਵਤਾਰ ਸਿੰਘ ਸੁਰਸਿੰਘ ਮੁਖੀ ਦਲ ਬਾਬਾ ਬਿਧੀ ਚੰਦ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲੇ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ ਤੇ ਗੁਲਜ਼ਾਰ ਸਿੰਘ ਰਣੀਕੇ, ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ, ਬਾਬਾ ਮੇਜਰ ਸਿੰਘ ਸੋਢੀ ਦਸਮੇਸ਼ ਤਰਨਾ ਦਲ, ਬਾਬਾ ਜਗਜੀਤ ਸਿੰਘ ਲੋਪੋਂ, ਸਵਾਮੀ ਸੁੱਕੀ ਚੋਈ ਵਾਲੇ ਹੁਸ਼ਿਆਰਪੁਰ, ਸਿੱਖ ਵਿਦਵਾਨ ਡਾ. ਬਲਕਾਰ ਸਿੰਘ, ਡਾ. ਇੰਦਰਜੀਤ ਸਿੰਘ ਗੋਗੋਆਣੀ, ਡਾ. ਕੇਹਰ ਸਿੰਘ, ਡਾ. ਅਮਰਜੀਤ ਸਿੰਘ, ਡਾ. ਪਰਮਵੀਰ ਸਿੰਘ ਤੇ ਡਾ. ਹਰਭਜਨ ਸਿੰਘ ਦੇਹਰਾਦੂਨ, ਗੁਰਮੀਤ ਸਿੰਘ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਪ੍ਰਿੰਸੀਪਲ ਬਲਜੀਤ ਸਿੰਘ ਸਾਹਿਬਜ਼ਾਦਾ ਜੁਝਾਰ ਸਿੰਘ ਮਿਸ਼ਨਰੀ ਕਾਲਜ ਚੌਂਤਾ ਕਲਾਂ, ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਅਤੇ ਸਕੱਤਰ ਧਰਮ ਪ੍ਰਚਾਰ ਕਮੇਟੀ (ਕੋਆਰਡੀਨੇਟਰ) ਨੂੰ ਸ਼ਾਮਲ ਕੀਤਾ ਗਿਆ ਹੈ।