ਮਸ਼ਹੂਰ ਅਦਾਕਾਰਾ ਸ਼ੇਫਾਲੀ ਜਰੀਵਾਲਾ(42) ਦਾ ਦੇਹਾਂਤ
&lsquoਕਾਂਟਾ ਲੱਗਾ&rsquo ਗੀਤ ਨਾਲ ਮਸ਼ਹੂਰ ਹੋਈ ਅਦਾਕਾਰਾ ਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ ਵਿੱਚ ਸ਼ੁੱਕਰਵਾਰ ਰਾਤ ਨੂੰ ਦੇਹਾਂਤ ਹੋ ਗਿਆ। ਹਸਪਤਾਲ ਦੇ ਇੱਕ ਸੂਤਰ ਨੇ ਦੱਸਿਆ ਜਰੀਵਾਲਾ ਨੂੰ ਉਨ੍ਹਾਂ ਦੇ ਪਤੀ ਅਦਾਕਾਰ ਪਰਾਗ ਤਿਆਗੀ ਵੱਲੋਂ ਮੁੰਬਈ ਦੇ ਉਪਨਗਰ ਵਿੱਚ ਸਥਿਤ ਬੇਲੇਵਿਊ ਮਲਟੀਸਪੈਸ਼ਲਿਟੀ ਹਸਪਤਾਲ ਲਿਆਂਦਾ ਗਿਆ ਸੀ।
ਉਨ੍ਹਾਂ ਦੱਸਿਆ, &ldquoਉਨ੍ਹਾਂ ਨੂੰ ਰਾਤ ਕਰੀਬ 11:15 ਵਜੇ ਹਸਪਤਾਲ ਲਿਆਂਦਾ ਗਿਆ ਸੀ। ਡਿਊਟੀ &lsquoਤੇ ਮੌਜੂਦ ਡਾਕਟਰ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।&rsquo&rsquo ਮੀਡੀਆ ਰਿਪੋਰਟਾਂ ਅਨੁਸਾਰ ਜਰੀਵਾਲਾ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ, ਹਾਲਾਂਕਿ ਪਰਿਵਾਰ ਜਾਂ ਉਨ੍ਹਾਂ ਦੇ ਨੁਮਾਇੰਦਿਆਂ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।