ਬਿਕਰਮ ਮਜੀਠੀਆ ਨੂੰ ਮਜੀਠਾ ਲੈ ਕੇ ਪਹੁੰਚੀ ਪੁਲਿਸ, ਗਨੀਵ ਕੌਰ ਨੂੰ ਰੋਕਿਆ ਗਿਆ ਦਫਤਰ ਦੇ ਬਾਹਰ
ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 6 ਲੋਕਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਅੱਜ ਵਿਜੀਲੈਂਸ ਟੀਮਾਂ ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ ਇੱਕੋ ਸਮੇਂ ਛਾਪੇਮਾਰੀ ਕਰ ਰਹੀਆਂ ਹਨ। ਪੁਲਿਸ ਟੀਮ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਲੈ ਕੇ ਮਜੀਠਾ ਵੀ ਪਹੁੰਚ ਗਈ ਹੈ।
ਮਜੀਠਾ ਵਿੱਚ ਬਿਕਰਮ ਸਿੰਘ ਮਜੀਠੀਆ ਦੇ ਦਫ਼ਤਰ ਦੇ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਸਨ। ਮਜੀਠੀਆ ਦੀ ਪਤਨੀ ਅਤੇ ਵਿਧਾਇਕ ਗਨੀਵ ਕੌਰ ਵੀ ਦਫ਼ਤਰ ਦੇ ਬਾਹਰ ਪਹੁੰਚ ਗਈ ਹੈ। ਪਰ ਉਨ੍ਹਾਂ ਨੂੰ ਦਫ਼ਤਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਉੱਥੇ ਬੈਰੀਕੇਡ ਲਗਾਏ ਗਏ ਹਨ।
ਗਨੀਵ ਕੌਰ ਦੀ ਇਸ ਦੌਰਾਨ ਪੁਲਿਸ ਅਧਿਕਾਰੀਆਂ ਨਾਲ ਬਹਿਸ ਹੋ ਗਈ। ਪੁਲਿਸ ਅਧਿਕਾਰੀਆਂ ਨੇ ਗਨੀਵ ਕੌਰ ਨੂੰ ਕਿਹਾ ਕਿ ਤੁਸੀਂ ਆਪਣੇ ਨਾਲ ਬਹੁਤ ਸਾਰੇ ਲੋਕਾਂ ਨੂੰ ਲਿਆਏ ਹੋ। ਇਸ &lsquoਤੇ ਗਨੀਵ ਕੌਰ ਨੇ ਕਿਹਾ ਕਿ ਮੈਂ ਆਪਣੇ ਵਕੀਲ ਨਾਲ ਦਫ਼ਤਰ ਜਾਵਾਂਗੀ। ਬਾਕੀ ਸਾਰੇ ਇੱਥੇ ਹੀ ਰਹਿਣਗੇ। ਦੂਜਾ, ਸਾਡੀਆਂ ਸਾਰੀਆਂ ਜਾਇਦਾਦਾਂ ਦੀ ਜਾਂਚ ਕੀਤੀ ਗਈ ਹੈ। ਮੈਂ ਹਲਕੇ ਦੀ ਵਿਧਾਇਕ ਹਾਂ। ਮੇਰੇ ਕੋਲ ਕਿਸੇ ਵੀ ਤਰ੍ਹਾਂ ਦਾ ਕੋਈ ਹਥਿਆਰ ਨਹੀਂ ਹੈ। ਮੈਂ ਜ਼ਰੂਰ ਆਪਣੇ ਦਫ਼ਤਰ ਜਾਵਾਂਗੀ। ਹਾਲਾਂਕਿ, ਮਜੀਠੀਆ ਦੇ ਦਫ਼ਤਰ ਨੂੰ ਫਿਲਹਾਲ ਤਾਲਾ ਲਗਾ ਦਿੱਤਾ ਗਿਆ ਹੈ।