image caption:

ਪੰਜਾਬ ਮੰਤਰੀ ਮੰਡਲ ਵਿਚ ਵਾਧਾ ਭਲਕੇ ਸੰਜੀਵ ਅਰੋੜਾ ਕੈਬਨਿਟ ਮੰਤਰੀ ਵਜੋਂ ਲੈਣਗੇ ਹਲਫ਼

ਪੰਜਾਬ ਸਰਕਾਰ ਵੱਲੋਂ ਵੀਰਵਾਰ (3 ਜੁਲਾਈ) ਨੂੰ ਮੰਤਰੀ ਮੰਡਲ ਵਿੱਚ ਵਿਸਥਾਰ ਕੀਤਾ ਜਾਵੇਗਾ। ਇਸ ਦੌਰਾਨ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਵੀਰਵਾਰ ਦੁਪਹਿਰ ਨੂੰ ਪੰਜਾਬ ਰਾਜ ਭਵਨ ਵਿਚ ਮੰਤਰੀ ਵਜੋਂ ਸਹੁੰ ਚੁੱਕਣਗੇ।
ਪਿਛਲੇ ਹਫ਼ਤੇ ਵਿਧਾਇਕ ਚੁਣੇ ਜਾਣ ਤੋਂ ਬਾਅਦ ਹੀ ਉਨ੍ਹਾਂ ਦਾ ਮੰਤਰੀ ਮੰਡਲ ਵਿੱਚ ਸ਼ਾਮਲ ਹੋਣਾ ਤੈਅ ਸੀ। ਜ਼ਿਕਰਯੋਗ ਹੈ ਕਿ &lsquoਆਪ&rsquo ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜ਼ਿਮਨੀ ਚੋਣਾਂ ਵਿੱਚ ਪ੍ਰਚਾਰ ਦੌਰਾਨ ਅਰੋੜਾ ਨੂੰ ਮੰਤਰੀ ਬਨਾਉਣ ਦਾ ਐਲਾਨ ਕੀਤਾ ਸੀ । ਜਦੋਂ ਕਿ ਪਿਛਲੇ ਹਫ਼ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪੁਸ਼ਟੀ ਕੀਤੀ ਸੀ ਕਿ ਉਹ ਅਰੋੜਾ ਨੂੰ ਆਪਣੀ ਕੈਬਨਿਟ ਵਿੱਚ ਲਿਆ ਰਹੇ ਹਨ। ਗੌਰਤਲਬ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਮੰਤਰੀ ਮੰਡਲ ਵਿੱਚ ਸੱਤਵੀਂ ਵਾਰ ਵਿਸਥਾਰ ਹੋ ਰਿਹਾ ਹੈ।