image caption:

America ਵਿਚ ਵਿਦੇਸ਼ੀ Study Visa ਲਈ ਅਰਜ਼ੀਆਂ ਸ਼ੁਰੂ

 ਅਮਰੀਕੀ ਵੀਜ਼ਾ ਪ੍ਰਾਪਤ ਕਰਨ ਦੇ ਚਾਹਵਾਨ ਵਿਦੇਸ਼ੀ ਵਿਦਿਆਰਥੀਆਂ ਲਈ ਇਕ ਵੱਡੀ ਰਾਹਤ ਵਾਲੀ ਖ਼ਬਰ ਹੈ। ਉੱਥੇ ਪੜ੍ਹਾਈ ਕਰਨ ਜਾਣ ਵਾਲੇ ਵਿਦੇਸ਼ੀ ਵਿਦਿਆਰਥੀਆਂ ਲਈ ਵੀਜ਼ਾ ਅਰਜ਼ੀਆਂ ਸ਼ੁਰੂ ਹੋ ਗਈਆਂ ਹਨ। ਅਮਰੀਕੀ ਵਿਦੇਸ਼ ਵਿਭਾਗ ਦੇ ਉਪ ਬੁਲਾਰੇ ਮਿਗਨਨ ਹਿਊਸਟਨ ਨੇ ਇਸ ਬਾਰੇ ਜਾਣਕਾਰੀ ਦਿਤੀ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਲਈ ਸਟੱਡੀ ਵੀਜ਼ਾ ਅਰਜ਼ੀਆਂ ਹੁਣ ਖੁੱਲ੍ਹ ਗਈਆਂ ਹਨ। ਅਸੀਂ ਵਿਦੇਸ਼ੀ ਵਿਦਿਆਰਥੀਆਂ ਨੂੰ ਵੀਜ਼ਾ ਲਈ ਅਰਜ਼ੀ ਦੇਣ ਲਈ ਉਤਸ਼ਾਹਤ ਕਰਾਂਗੇ।

ਹਾਲਾਂਕਿ, ਇਸ ਸਮੇਂ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਵੀਜ਼ਾ ਨਾਲ ਸਬੰਧਤ ਸਾਡੇ ਸਾਰੇ ਫ਼ੈਸਲੇ ਅਮਰੀਕਾ ਦੀ ਰਾਸ਼ਟਰੀ ਸੁਰੱਖਿਆ ਨੂੰ ਧਿਆਨ ਵਿਚ ਰੱਖ ਕੇ ਲਏ ਜਾਂਦੇ ਹਨ। ਅਜਿਹੀ ਸਥਿਤੀ ਵਿਚ, ਇੱਥੇ ਅਰਜ਼ੀ ਦੇਣ ਵਾਲੇ ਵਿਦਿਆਰਥੀਆਂ ਨੂੰ ਇਹ ਸਮਝਣਾ ਪਵੇਗਾ ਕਿ ਇੱਥੇ ਆਉਣ ਤੋਂ ਬਾਅਦ, ਉਨ੍ਹਾਂ ਨੂੰ ਵੀਜ਼ਾ ਦੀ ਵਰਤੋਂ ਉਸੇ ਉਦੇਸ਼ ਲਈ ਕਰਨੀ ਚਾਹੀਦੀ ਹੈ ਜਿਸ ਲਈ ਅਰਜ਼ੀ ਦਿਤੀ ਗਈ ਹੈ। ਵਿਦਿਆਰਥੀਆਂ ਨੂੰ ਅਮਰੀਕਾ ਆ ਕੇ ਪੜ੍ਹਾਈ ਕਰਨੀ ਚਾਹੀਦੀ ਹੈ ਅਤੇ ਇਸ ਵਿਚ ਰੁਕਾਵਟ ਨਹੀਂ ਪਾਉਣੀ ਚਾਹੀਦੀ ਅਤੇ ਕੈਂਪਸ ਵਿਚ ਭੰਨਤੋੜ ਨਹੀਂ ਕਰਨੀ ਚਾਹੀਦੀ ਜਾਂ ਨਸ਼ੇ ਦੀ ਲਤ ਦਾ ਸ਼ਿਕਾਰ ਨਹੀਂ ਹੋਣਾ ਚਾਹੀਦਾ।

ਅੱਗੇ ਉਨ੍ਹਾਂ ਇਹ ਵੀ ਕਿਹਾ ਕਿ ਸਾਡਾ ਹਰ ਫ਼ੈਸਲਾ ਅਮਰੀਕੀ ਰਾਸ਼ਟਰੀ ਸੁਰੱਖਿਆ ਨਾਲ ਸਬੰਧਤ ਫ਼ੈਸਲਾ ਹੈ। ਸਾਡੇ ਕੋਲ ਅਮਰੀਕੀ ਇਮੀਗ੍ਰੇਸ਼ਨ ਕਾਨੂੰਨ ਦੇ ਤਹਿਤ ਇਹ ਨੀਤੀਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਸੀਂ ਅਮਰੀਕੀ ਇਮੀਗ੍ਰੇਸ਼ਨ ਲਈ ਉੱਚਤਮ ਮਿਆਰਾਂ ਨੂੰ ਬਣਾਈ ਰੱਖੀਏ। ਨਾ ਸਿਰਫ਼ ਅਮਰੀਕੀ ਨਾਗਰਿਕਾਂ ਦੀ ਸੁਰੱਖਿਆ ਲਈ, ਸਗੋਂ ਇੱਥੇ ਪੜ੍ਹ ਰਹੇ ਹੋਰ ਵਿਦਿਆਰਥੀਆਂ ਦੀ ਸੁਰੱਖਿਆ ਲਈ ਵੀ।