image caption:

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ 'ਤੇ ਜਾਨਲੇਵਾ ਹਮਲਾ, 2 ਅਣਪਛਾਤੇ ਵਿਅਕਤੀਆਂ ਨੇ ਕੀਤੀ ਗੋਲੀਬਾਰੀ

ਮੋਗਾ ਜ਼ਿਲ੍ਹਾ ਦੇ ਕਸਬਾ ਕੋਟ ਇਸੇ ਖਾ ਵਿਖੇ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ 'ਤੇ ਜਾਨਲੇਵਾ ਹਮਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦਿਨ ਦਿਹਾੜੇ ਅਣਪਛਾਤੇ ਵਿਅਕਤੀਆਂ ਵੱਲੋਂ ਹਰਬੰਸ ਨਰਸਿੰਗ ਹੋਮ &rsquoਚ ਡਾਕਟਰ ਨੂੰ ਗੋਲੀਆਂ ਮਾਰੀਆਂ ਗਈਆਂ। ਡਾਕਟਰ ਨੂੰ ਇੱਕ ਨਿੱਜੀ ਹਸਪਤਾਲ &rsquoਚ ਦਾਖ਼ਲ ਕਰਵਾਇਆ ਗਿਆ ਜਿਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਦਿਨ ਦਿਹਾੜੇ ਹਰਬੰਸ ਨਰਸਿੰਗ ਹੋਮ ਵਿੱਚ ਦਾਖ਼ਲ ਹੋ ਕੇ ਅਣਪਛਾਤੇ ਵਿਅਕਤੀਆਂ ਵੱਲੋਂ ਅੰਨੇ ਵਾਹ ਫਾਇਰਿੰਗ ਕੀਤੀ ਗਈ। ਨਰਸਿੰਗ ਹੋਮ ਵਿੱਚ ਬੈਠੇ ਡਾਕਟਰ ਅਨਿਲਜੀਤ ਕੰਬੋਜ 55 ਸਾਲ ਦੇ ਤਿੰਨ ਗੋਲੀਆਂ ਲੱਗੀਆਂ। ਉਹਨਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਮੁਤਾਬਿਕ ਡਾਕਟਰ ਅਨਿਲਜੀਤ ਕੰਬੋਜ ਨੂੰ ਪਹਿਲਾਂ ਵੀ ਧਮਕੀਆਂ ਮਿਲ ਚੁੱਕੀਆਂ ਹਨ। ਪੁਲਿਸ ਮੌਕੇ &rsquoਤੇ ਪਹੁੰਚੀ ਅਤੇ ਨਰਸਿੰਗ ਹੋਮ ਨੂੰ ਕਬਜ਼ੇ ਵਿੱਚ ਲੈ ਲਿਆ ਕਿਸੇ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ। ਮੋਗਾ ਮੈਡੀਸਿਟੀ ਦੇ ਡਾਕਟਰ ਅਜਮੇਰ ਕਾਲੜਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹਨਾਂ ਕੋਲੇ ਕੋਟ ਇਸੇ ਖਾ ਤੋਂ ਡਾਕਟਰ ਅਨਿਲਜੀਤ ਕੰਬੋਜ ਦਾਖ਼ਲ ਹੋਏ, ਜਿਨਾਂ ਦੇ ਮਲਟੀਪਲ ਗੋਲੀਆਂ ਲੱਗੀਆਂ ਹੋਈਆਂ ਸਨ ਅਤੇ ਉਨ੍ਹਾਂ ਦੀ ਨਾਜ਼ੁਕ ਹਾਲਤ ਬਣੀ ਹੋਈ ਹੈ। ਉਹਨਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।