ਤਖ਼ਤ ਪਟਨਾ ਸਾਹਿਬ ਵੱਲੋਂ ਸੁਖਬੀਰ ਬਾਦਲ ਤਨਖਾਹੀਆ ਕਰਾਰ
ਸੁਖਬੀਰ ਸਿੰਘ ਬਾਦਲ ਨੂੰ ਤਖ਼ਤ ਪਟਨਾ ਸਾਹਿਬ ਵੱਲੋਂ ਤਖ਼ਤ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਦੇਣ ਦੇ ਦੋਸ਼ ਹੇਠ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਪੇਸ਼ ਹੋਣ ਲਈ ਸੰਮਨ ਵੀ ਭੇਜਿਆ ਗਿਆ ਹੈ। ਤਖ਼ਤ ਪਟਨਾ ਸਾਹਿਬ ਵੱਲੋਂ ਵਾਰ-ਵਾਰ ਸੰਮਨ ਜਾਰੀ ਕਰਨ ਦੇ ਬਾਵਜੂਦ ਸੁਖਬੀਰ ਪੇਸ਼ ਨਹੀਂ ਹੋਏ, ਇਸ ਲਈ ਬਿਹਾਰ ਸਥਿਤ ਤਖ਼ਤ ਦੇ ਪੰਜ ਪਿਆਰਿਆਂ ਨੇ ਉਨ੍ਹਾਂ ਨੂੰ ਤਨਖਾਹੀਆ ਕਰਾਰ ਦਿੱਤਾ ਹੈ।