image caption:

ਪੰਜਾਬ ’ਚ ਅਗਲੀ ਸਰਕਾਰ ਵੀ ‘ਆਪ’ ਦੀ: ਕੇਜਰੀਵਾਲ

ਜ਼ਿਮਨੀ ਚੋਣਾਂ ਵਿੱਚ ਜਿੱਤ ਤੋਂ ਬਾਅਦ ਅੱਜ &lsquoਆਪ&rsquo ਨੇ ਲੁਧਿਆਣਾ ਵਿੱਚ ਧੰਨਵਾਦ ਸਭਾ ਕੀਤੀ। ਇਸ ਮੌਕੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕੀਤਾ। ਉਨ੍ਹਾਂ ਨਾਲ &lsquoਆਪ&rsquo ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸਣੇ ਹੋਰ ਆਗੂ ਮੌਜੂਦ ਸਨ।


&lsquoਆਪ&rsquo ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਪੱਛਮੀ ਅਤੇ ਗੁਜਰਾਤ ਜ਼ਿਮਨੀ ਚੋਣਾਂ ਵਿੱਚ ਪਾਰਟੀ ਦੀ ਜਿੱਤ &rsquoਤੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਾਜਪਾ ਦਾ ਗੜ੍ਹ ਮੰਨੇ ਜਾਣ ਵਾਲੇ ਗੁਜਰਾਤ ਵਿੱਚ &lsquoਆਪ&rsquo ਉਮੀਦਵਾਰ ਨੇ 17,000 ਤੋਂ ਵੱਧ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਗੁਜਰਾਤ ਵਿੱਚ &lsquoਆਪ&rsquo ਦੀ ਜਿੱਤ ਤੋਂ ਇੰਨੀ ਗੁੱਸੇ ਵਿੱਚ ਸੀ ਕਿ ਉਨ੍ਹਾਂ ਨੇ ਤੁਰੰਤ ਪਾਰਟੀ ਦੇ ਇੱਕ ਵਿਧਾਇਕ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਨੇ ਭਾਜਪਾ ਜਿੰਨਾ ਮਰਜ਼ੀ ਡਰਾਵੇ ਪਰ ਉਹ ਡਰਨ ਵਾਲੇ ਨਹੀਂ ਹਨ। ਕੇਜਰੀਵਾਲ ਨੇ ਕਿਹਾ ਕਿ ਲੁਧਿਆਣਾ ਅਤੇ ਗੁਜਰਾਤ ਜ਼ਿਮਨੀ ਚੋਣਾਂ 2027 ਦੀਆਂ ਚੋਣਾਂ ਦਾ ਸੈਮੀਫਾਈਨਲ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜਿਸ ਤਰ੍ਹਾਂ ਇਨ੍ਹਾਂ ਚੋਣਾਂ ਵਿੱਚ ਪਾਰਟੀ ਨੂੰ ਸਮਰਥਨ ਮਿਲਿਆ ਹੈ, ਉਸ ਤੋਂ ਸਪਸ਼ਟ ਹੋ ਗਿਆ ਹੈ ਕਿ 2027 ਵਿੱਚ &lsquoਆਪ&rsquo ਪੰਜਾਬ ਅਤੇ ਗੁਜਰਾਤ ਵਿੱਚ ਬਹੁਮਤ ਨਾਲ ਸਰਕਾਰ ਬਣਾਏਗੀ।

ਕੇਜਰੀਵਾਲ ਨੇ ਕਾਂਗਰਸ ਅਤੇ ਭਾਜਪਾ &rsquoਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਕੋਲ ਹੁਣ ਕੋਈ ਵੀ ਜਨਹਿੱਤ ਮੁੱਦਾ ਨਹੀਂ ਬਚਿਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀਆਂ ਨੇ ਉਨ੍ਹਾਂ &rsquoਤੇ ਰਾਜ ਸਭਾ ਜਾਣ ਦੀ ਅਫ਼ਵਾਹ ਫੈਲਾਈ ਸੀ। ਕੇਜਰੀਵਾਲ ਨੇ ਕਿਹਾ ਕਿ ਜਦੋਂ 2017 ਵਿੱਚ ਸਰਵੇਖਣ ਕੀਤਾ ਗਿਆ ਸੀ, ਤਾਂ ਪੰਜਾਬ ਸਿੱਖਿਆ ਦੇ ਮਾਮਲੇ ਵਿੱਚ ਦੇਸ਼ ਵਿੱਚ 29ਵੇਂ ਸਥਾਨ &rsquoਤੇ ਸੀ ਪਰ ਹੁਣ &lsquoਆਪ&rsquo ਦੀ ਮਿਹਨਤ ਸਦਕਾ ਇਹ ਪਹਿਲੇ ਸਥਾਨ &rsquoਤੇ ਪਹੁੰਚ ਗਿਆ ਹੈ।