image caption:

ਭਾਜਪਾ ਨੇ ਅਸ਼ਵਨੀ ਸ਼ਰਮਾ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

 ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਵੱਲੋਂ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਕੁਮਾਰ ਸ਼ਰਮਾ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਐ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਪੰਜਾਬ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਨਿਯੁਕਤੀ ਕੀਤਾ ਗਿਆ ਏ। ਇਸ ਤੋਂ ਪਹਿਲਾਂ ਅਸ਼ਵਨੀ ਸ਼ਰਮਾ ਪ੍ਰਧਾਨਗੀ ਦੇ ਅਹੁਦੇ &rsquoਤੇ ਵੀ ਜ਼ਿੰਮੇਵਾਰੀ ਨਿਭਾਅ ਚੁੱਕੇ ਨੇ,, ਪਰ ਮੌਜੂਦਾ ਸਮੇਂ ਪ੍ਰਧਾਨਗੀ ਦੀ ਜ਼ਿੰਮੇਵਾਰੀ ਸੁਨੀਲ ਜਾਖੜ ਨਿਭਾਅ ਰਹੇ ਹਨ। ਕਾਰਜਕਾਰੀ ਪ੍ਰਧਾਨ ਬਣਨ &rsquoਤੇ ਅਸ਼ਵਨੀ ਸ਼ਰਮਾ ਨੂੰ ਵੱਖ ਵੱਖ ਆਗੂਆਂ ਵੱਲੋਂ ਮੁਬਾਰਕਵਾਦ ਦਿੱਤੀ ਜਾ ਰਹੀ ਐ।

ਭਾਰਤੀ ਜਨਤਾ ਪਾਰਟੀ ਦੀ ਹਾਈਕਮਾਨ ਵੱਲੋਂ ਅਸ਼ਵਨੀ ਕੁਮਾਰ ਸ਼ਰਮਾ ਨੂੰ ਪੰਜਾਬ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਏ। ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਵੱਲੋਂ ਜਾਰੀ ਪੱਤਰ ਵਿਚ ਲਿਖਿਆ ਗਿਆ ਏ ਕਿ ਵਿਧਾਇਕ ਅਸ਼ਵਨੀ ਕੁਮਾਰ ਸ਼ਰਮਾ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਰਾਜ ਦਾ ਕਾਰਜਕਾਰੀ ਪ੍ਰਧਾਨ ਨਿਯੁਕਤੀ ਕੀਤਾ ਜਾਂਦਾ ਹੈ।