ਰੂਸ ਵੱਲੋਂ ਯੂਕਰੇਨ ’ਤੇ ਡਰੋਨਾਂ ਤੇ ਮਿਜ਼ਾਈਲਾਂ ਨਾਲ ਹਮਲਾ
ਰੂਸ ਨੇ ਯੂਕਰੇਨ ਦੀ ਰਾਜਧਾਨੀ ਕੀਵ &rsquoਤੇ ਅੱਜ ਵੱਡੇ ਪੈਮਾਨੇ &rsquoਤੇ ਫਿਰ ਮਿਜ਼ਾਈਲਾਂ ਤੇ ਡਰੋਨਾਂ ਨਾਲ ਹਮਲੇ ਕੀਤੇ ਜਿਸ ਕਾਰਨ ਸ਼ਹਿਰ ਦੇ ਕਈ ਇਲਾਕਿਆਂ &rsquoਚ ਅੱਗ ਲੱਗਣ ਕਾਰਨ ਦੋ ਵਿਅਕਤੀ ਮਾਰੇ ਗਏ। ਯੂਕਰੇਨੀ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਰੂਸ ਤੇ ਯੂਕਰੇਨ ਵਿਚਾਲੇ ਤਿੰਨ ਸਾਲਾਂ ਤੋਂ ਜੰਗ ਚੱਲ ਰਹੀ ਹੈ।
ਕੀਵ ਖੇਤਰੀ ਪ੍ਰਸ਼ਾਸਨ ਦੇ ਮੁਖੀ ਤੈਮੂਰ ਤਕਾਚੈਂਕੋ ਨੇ ਦੱਸਿਆ, &lsquo&lsquoਇਨ੍ਹਾਂ ਵਿਅਕਤੀਆਂ ਨੂੰ ਰੂਸੀਆਂ ਨੇ ਮਾਰਿਆ ਹੈ। ਇਹ ਇੱਕ ਬਹੁਤ ਵੱਡਾ ਘਾਟਾ ਹੈ। ਮੈਂ ਉਨ੍ਹਾਂ ਦੇ ਪਰਿਵਾਰਾਂ ਤੇ ਸਨੇਹੀਆਂ ਨਾਲ ਦੁੱਖ ਦਾ ਇਜ਼ਹਾਰ ਕਰਦਾ ਹਾਂ।&rsquo&rsquo ਉਨ੍ਹਾਂ ਕਿਹਾ ਕਿ ਹਮਲਿਆਂ &rsquoਚ ਘੱਟੋ-ਘੱਟ 13 ਵਿਅਕਤੀ ਜ਼ਖ਼ਮੀ ਹੋਏ ਹਨ ਅਤੇ ਘੱਟੋ-ਘੱਟ ਪੰਜ ਜ਼ਿਲ੍ਹਿਆਂ &rsquoਚ ਰਿਹਾਇਸ਼ੀ ਇਮਾਰਤਾਂ, ਕਾਰਾਂ, ਗੋਦਾਮਾਂ, ਦਫ਼ਤਰਾਂ ਅਤੇ ਹੋਰ ਗ਼ੈਰ-ਰਿਹਾਇਸ਼ੀ ਇਮਾਰਤਾਂ &rsquoਚ ਅੱਗ ਲੱਗ ਗਈ।