image caption:

ਪਾਕਿ ’ਚ ਦਲੀਪ ਕੁਮਾਰ ਤੇ ਰਾਜ ਕਪੂਰ ਦੇ ਪੁਸ਼ਤੈਨੀ ਘਰ ਬਣਨਗੇ ਮਿਊਜ਼ੀਅਮ

ਪਾਕਿਸਤਾਨ ਦੀ ਖ਼ੈਬਰ ਪਖ਼ਤੂਨਖ਼ਵਾ ਸੂਬਾਈ ਸਰਕਾਰ ਨੇ ਬੀਤੇ ਦਿਨ ਬੁੱਧਵਾਰ ਨੂੰ ਇੱਥੇ ਭਾਰਤ ਦੇ ਨਾਮੀ ਫਿਲਮ ਸਿਤਾਰਿਆਂ ਦਲੀਪ ਕੁਮਾਰ ਅਤੇ ਰਾਜ ਕਪੂਰ ਨਾਲ ਸਬੰਧਤ ਇਤਿਹਾਸਕ ਇਮਾਰਤਾਂ ਦੀ ਬਹਾਲੀ ਅਤੇ ਸੰਭਾਲ ਲਈ 3.38 ਕਰੋੜ ਰੁਪਏ ਦੀ ਰਕਮ ਮਨਜ਼ੂਰ ਕੀਤੀ ਹੈ। ਸੂਬੇ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ   ਅਤੇ ਸੈਰ-ਸਪਾਟਾ ਤੇ ਪੁਰਾਤੱਤਵ ਸਲਾਹਕਾਰ ਜ਼ਾਹਿਦ ਖਾਨ ਸ਼ਿਨਵਾਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਇਹ ਮਨਜ਼ੂਰੀ ਦਿੱਤੀ ਗਈ ਹੈ।

ਮੀਟਿੰਗ ਨੇ ਸੰਸਾਰ ਬੈਂਕ   ਦੇ KITE ਪ੍ਰੋਗਰਾਮ ਤਹਿਤ ਖ਼ੈਬਰ ਪਖ਼ਤੂਨਖ਼ਵਾ ਸੂਬੇ ਵਿੱਚ ਵਿਰਾਸਤ ਸੰਭਾਲ ਅਤੇ ਸੈਰ-ਸਪਾਟਾ ਪ੍ਰਮੋਸ਼ਨ ਲਈ ਮੁੱਖ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ। ਰਾਜ ਕਪੂਰ ਅਤੇ ਦਲੀਪ ਕੁਮਾਰ ਦੀਆਂ ਇਹ ਵਿਰਾਸਤੀ ਇਤਿਹਾਸਕ ਇਮਾਰਤਾਂ, ਜਿਨ੍ਹਾਂ ਨੂੰ ਪਾਕਿਸਤਾਨ ਸਰਕਾਰ ਵੱਲੋਂ ਪਹਿਲਾਂ ਹੀ ਕੌਮੀ ਵਿਰਾਸਤ ਐਲਾਨਿਆ ਜਾ ਚੁੱਕਾ ਹੈ, ਖਸਤਾ ਹਾਲਤ ਵਿੱਚ ਹਨ।