ਸਰਕਾਰ ਨੇ ਵਿਰੋਧੀਆਂ ਨੂੰ ਭੰਡਣ ਲਈ ਵਿਧਾਨ ਸਭਾ ਸੈਸ਼ਨ ਸੱਦਿਆ: ਚੀਮਾ
ਸ਼ੑੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਇੱਥੇ ਤਖਤ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸਿਆਸੀ ਵਿਰੋਧੀਆਂ ਨੂੰ ਭੰਡਣ ਲਈ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਸਲੀ ਮੁੱਦਿਆਂ &rsquoਤੇ ਸੰਜੀਦਾ ਬਹਿਸ ਕਰਨ ਲਈ ਸਰਕਾਰ ਗੰਭੀਰ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਜੇ ਸਰਕਾਰ ਬਹਿਸ ਕਰਨਾ ਚਾਹੁੰਦੀ ਹੈ ਤਾਂ ਪੰਜਾਬ ਦੇ ਅਸਲ ਮੁੱਦਿਆਂ &rsquoਤੇ ਕਰੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਵਿਰੁੱਧ 15 ਜੁਲਾਈ ਨੂੰ ਲੁਧਿਆਣਾ ਵਿੱਚ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਇਸ ਪਾਲਿਸੀ ਨੂੰ ਲੋਕਾਂ ਦੀਆਂ ਜ਼ਮੀਨਾਂ ਹੜੱਪਣ ਦੀ ਪਾਲਿਸੀ ਕਰਾਰ ਦਿੱਤਾ ਹੈ।