image caption:

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਵੈਨਕੂਵਰ, ਜੁਲਾਈ( ਮਲਕੀਤ ਸਿੰਘ )-ਪੰਜਾਬੀਆਂ ਦੀ ਸੰਘਣੀ ਵੱਸੋਂ ਵਾਲੇ ਸਰੀ ਸ਼ਹਿਰ ਦੀ 132 ਸਟਰੀਟ ਦੇ ਇੱਕ ਚੌਰਾਹੇ ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦੀ ਦੁਖਦਾਈ ਸੂਚਨਾ ਹੈ। ਪ੍ਰਾਪਤ ਵੇਰਵਿਆ ਮੁਤਾਬਿਕ ਉਕਤ ਸਟਰੀਟ ਤੋਂ ਤੇਜ ਰਫਤਾਰ ਚ ਜਾ ਰਹੇ ਮੋਟਰਸਾਈਕਲ ਸਵਾਰ ਦੀ ਇੱਕ ਪਿਕਅਪ ਟਰੱਕ ਨਾਲ ਜਬਰਦਸਤ ਟੱਕਰ ਹੋ ਗਈ ਜਿਸ ਮਗਰੋਂ ਗੰਭੀਰ ਸੱਟਾਂ ਲੱਗਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ ਤੇ ਮੌਤ ਹੋ ਗਈ। ਸਰੀ ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਕੈਪਸ਼ਨ ਹਾਦਸੇ ਦਾ ਸ਼ਿਕਾਰ ਮੋਟਰਸਾਈਕਲ