image caption:

ਭ੍ਰਿਸ਼ਟਾਚਾਰ ਮਾਮਲੇ ਵਿੱਚ ਪੁਲਿਸ ਸਾਂਝ ਕੇਂਦਰ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਗ੍ਰਿਫ਼ਤਾਰ

 ਭ੍ਰਿਸ਼ਟਾਚਾਰ ਖ਼ਿਲਾਫ਼ ਪੰਜਾਬ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਤਹਿਤ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਮੁਹਿੰਮ ਤਹਿਤ ਗੁਰਦਾਸਪੁਰ ਦੇ ਪੁਲਿਸ ਸਾਂਝ ਕੇਂਦਰਾਂ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗਣ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ।

ਜਾਣਕਾਰੀ ਮੁਤਾਬਕ ਇੰਸਪੈਕਟਰ ਇੰਦਰਬੀਰ ਕੌਰ ਦੇ ਅਧੀਨ ਗੁਰਦਾਸਪੁਰ ਦੇ 13 ਪੁਲਿਸ ਸਾਂਝ ਕੇਂਦਰ ਸਨ। ਸਾਂਝ ਕੇਂਦਰਾਂ ਦੇ ਕਰਮਚਾਰੀਆਂ ਵੱਲੋਂ ਇੰਦਰਬੀਰ ਕੌਰ 'ਤੇ ਉਨ੍ਹਾਂ ਤੋਂ ਪੈਸੇ ਲੈਣ ਦੇ ਆਰੋਪ ਲਗਾਏ ਗਏ ਸਨ। ਇਸ ਮਗਰੋਂ ਪੁਲਿਸ ਵੱਲੋਂ ਇੰਦਰਬੀਰ ਕੌਰ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।