image caption:

ਹੁਣ ਸਾਊਦੀ ਅਰਬ 'ਚ ਵਿਦੇਸ਼ੀ ਵੀ ਖ਼ਰੀਦ ਸਕਣਗੇ ਜ਼ਮੀਨ

ਸਾਊਦੀ ਅਰਬ ਦੀ ਸਰਕਾਰ ਨੇ ਭਾਰਤੀਆਂ ਸਮੇਤ ਵਿਦੇਸ਼ੀਆਂ ਲਈ ਮਹੱਤਵਪੂਰਨ ਐਲਾਨ ਕੀਤਾ ਹੈ। ਇਸ ਐਲਾਨ ਵਿਚ ਸਾਊਦੀ ਸਰਕਾਰ ਨੇ ਵਿਦੇਸ਼ੀਆਂ ਨੂੰ ਜ਼ਮੀਨ ਖ਼ਰੀਦਣ ਦੀ ਇਜਾਜ਼ਤ ਦੇਣ ਦਾ ਫ਼ੈਸਲਾ ਕੀਤਾ ਹੈ। ਸਾਊਦੀ ਨੇ ਇਕ ਨਵੇਂ ਕਾਨੂੰਨ ਨੂੰ ਮਨਜ਼ੂਰੀ ਦੇ ਦਿਤੀ ਹੈ ਜੋ ਵਿਦੇਸ਼ੀਆਂ ਨੂੰ ਆਰਥਿਕਤਾ ਵਿਚ ਵਿਭਿੰਨਤਾ ਲਿਆਉਣ ਅਤੇ ਵਿਦੇਸ਼ੀ ਨਿਵੇਸ਼ ਵਧਾਉਣ ਦੀ ਅਪਣੀ ਯੋਜਨਾ ਦੇ ਹਿੱਸੇ ਵਜੋਂ ਸਥਾਈ ਜਾਇਦਾਦ ਖ਼ਰੀਦਣ ਦੀ ਆਗਿਆ ਦਿੰਦਾ ਹੈ। ਮੰਗਲਵਾਰ ਨੂੰ ਪਾਸ ਕੀਤਾ ਗਿਆ ਇਹ ਕਾਨੂੰਨ ਵਿਦੇਸ਼ੀਆਂ ਨੂੰ ਰਾਜਧਾਨੀ ਰਿਆਦ ਅਤੇ ਲਾਲ ਸਾਗਰ ਦੇ ਤੱਟਵਰਤੀ ਸ਼ਹਿਰ ਜੇਦਾਹ ਦੇ ਖਾਸ ਖੇਤਰਾਂ ਵਿਚ ਜ਼ਮੀਨ ਖ਼ਰੀਦਣ ਦੀ ਆਗਿਆ ਦਿੰਦਾ ਹੈ।

ਮਿਡਲ ਈਸਟ ਆਈ ਦੀ ਰਿਪੋਰਟ ਅਨੁਸਾਰ ਜ਼ਮੀਨ ਖ਼ਰੀਦ ਨਾਲ ਸਬੰਧਤ ਇਸ ਕਾਨੂੰਨ ਦੇ ਪਾਸ ਹੋਣ ਦਾ ਪ੍ਰਭਾਵ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ। ਇਸ ਕਦਮ ਨਾਲ ਸਾਊਦੀ ਅਰਬ ਦੇ ਰੀਅਲ ਅਸਟੇਟ ਸਟਾਕ ਵਿਚ ਵਾਧਾ ਹੋਇਆ ਹੈ। ਇਹ ਕਾਨੂੰਨ ਜਨਵਰੀ 2026 ਤੋਂ ਲਾਗੂ ਹੋਣ ਦੀ ਉਮੀਦ ਹੈ। ਸਾਊਦੀ ਅਰਬ ਦੀ ਰੀਅਲ ਅਸਟੇਟ ਜਨਰਲ ਅਥਾਰਟੀ ਨੇ ਅਜੇ ਤਕ ਇਸ ਨਾਲ ਸਬੰਧਤ ਨਿਯਮਾਂ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਦਿਤੀ ਹੈ। ਮਾਹਰਾਂ ਦਾ ਕਹਿਣਾ ਹੈ ਕਿ ਸਾਊਦੀ ਅਰਬ ਅਪਣੀ ਰੀਅਲ ਅਸਟੇਟ ਅਤੇ ਸੈਰ-ਸਪਾਟਾ ਵਧਾਉਣ ਦੇ ਦੋਹਰੇ ਟੀਚੇ &rsquoਤੇ ਕੰਮ ਕਰ ਰਿਹਾ ਹੈ। ਸਾਊਦੀ ਅਰਬ ਦਾ ਉਦੇਸ਼ ਦੁਨੀਆਂ ਦੇ ਅਮੀਰ ਲੋਕਾਂ ਨੂੰ ਆਕਰਸ਼ਿਤ ਕਰਨਾ ਹੈ।

ਸਾਊਦੀ ਅਰਬ ਦੇ ਜਾਇਦਾਦ ਬਾਜ਼ਾਰ ਨੂੰ ਵਿਦੇਸ਼ੀ ਨਿਵੇਸ਼ ਲਈ ਖੋਲ੍ਹਣਾ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ (ਐਮਬੀਐਸ) ਦੇ &lsquoਵਿਜ਼ਨ 2030&rsquo ਪ੍ਰਾਜੈਕਟ ਦਾ ਹਿੱਸਾ ਹੈ। ਯੋਜਨਾ ਸੈਰ-ਸਪਾਟਾ, ਖ਼ਾਸ ਕਰ ਕੇ ਸਾਊਦੀ ਅਰਬ ਦੇ ਲਾਲ ਸਾਗਰ ਤੱਟ ਨੂੰ ਵਿਦੇਸ਼ੀ ਲੋਕਾਂ ਲਈ ਖੋਲ੍ਹਣ &rsquoਤੇ ਜ਼ੋਰ ਦਿੰਦੀ ਹੈ। ਇਸ ਯੋਜਨਾ ਦਾ ਉਦੇਸ਼ ਤੇਲ &rsquoਤੇ ਸਾਊਦੀ ਅਰਥਵਿਵਸਥਾ ਦੀ ਨਿਰਭਰਤਾ ਨੂੰ ਘਟਾਉਂਦੇ ਹੋਏ ਹੋਰ ਖੇਤਰਾਂ ਦਾ ਵਿਕਾਸ ਕਰਨਾ ਹੈ।