image caption:

ਸਹੀਦ ਸਿੰਘਾ ਨੂੰ ਸਮਰਪਿਤ ਕਬੱਡੀ ਕੱਪ ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ ਕੈਨੇਡਾ ਦੇ ਗਰਾਊਡ ਵਿੱਚ 3 ਅਗਸਤ ਨੂੰ ਹੋਣਗੇ

ਨਵੀਂ ਦਿੱਲੀ  (ਮਨਪ੍ਰੀਤ ਸਿੰਘ ਖਾਲਸਾ):- ਸ਼ਾਨੇ ਪੰਜਾਬ ਮੌਂਟਰੀਆਲ ਤੇ ਜੰਗ ਸਪੋਰਟਸ ਕਲੱਬ ਵਲ਼ੋ ਸਹੀਦ ਸਿੰਘਾ ਨੂੰ ਸਮਰਪਿਤ ਕਬੱਡੀ ਕੱਪ ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ, ਮੌਂਟਰੀਆਲ, ਕੈਨੇਡਾ ਦੇ ਗਰਾਊਡ ਵਿੱਚ 3 ਅਗਸਤ ਦਿਨ ਐਤਵਾਰ ਨੂੰ ਸਵੇਰੇ 11 ਵਜੇ ਕਰਵਾਇਆ ਜਾ ਰਿਹਾ ਹੈ । ਇਸ ਪ੍ਰਤੀਯੋਗਿਤਾ ਵਿੱਚ ਕਬੱਡੀ ਦੇ 6 ਕਲੱਬਾ ਦੀਆਂ ਟੀਮਾਂ ਹਿੱਸਾ ਲੈ ਰਹੀਆ ਹਨ । ਜਿਨ੍ਹਾਂ ਵਿੱਚ ਪੰਜਾਬ, ਹਰਿਆਣਾ ਤੇ ਪਾਕਿਸਤਾਨ ਦੇ ਚੋਟੀ ਦੇ ਖਿਡਾਰੀ ਅਪਣੀ ਖੇਡ ਦੇ ਜੋਹਰ ਵਿਖਾਉਣਗੇ । ਇਸਦੇ ਬਾਰੇ ਜਾਣਕਾਰੀ ਦਿੰਦੇ ਹੋਏ ਪਰਮਿੰਦਰ ਸਿੰਘ ਪਾਗਲੀ ਤੇ ਨਰਿੰਦਰ ਸਿੰਘ ਮਿਨਹਾਸ ਨੇ ਦੱਸਿਆ ਕੀ ਟੂਰਨਾਮੈਂਟ ਦੇ ਸਾਰੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ ਤੇ ਪ੍ਰੋਗਰਾਮ ਕਰਵਾਉਣ ਵਿਚ ਸਹਿਯੋਗ ਕਰਣ ਵਾਲੀ ਸਾਰੀ ਟੀਮ ਜਿਸ ਵਿੱਚ ਬਲਰਾਜ ਸਿੰਘ ਢਿੱਲੋ, ਜਤਿੰਦਰ ਸਿੰਘ ਮੁਲਤਾਨੀ, ਸਰਬਜੀਤ ਸਿੰਘ ਮਿਨਹਾਸ, ਜਸਪਾਲ ਸਿੰਘ ਢਿੱਲੋ, ਦੀਪ ਜੰਡੂ, ਸੁਰਜੀਤ ਸਿੰਘ, ਚਰਨਜੀਤ ਸਿੰਘ ਅਤੇ ਹੋਰ ਵਲੰਟੀਅਰ ਵੀਰ ਪੂਰੀ ਤਨਦੇਹੀ ਨਾਲ ਸੇਵਾਵਾ ਨਿਭਾ ਰਹੇ ਹਨ, ਉਨ੍ਹਾਂ ਦਾ ਵਿਸੇਸ਼ ਤੋਰ ਤੇ ਧੰਨਵਾਦ ਕਰਦੇ ਹਾਂ । ਇਸਦੇ ਨਾਲ ਹੀ ਸਾਰੇ ਸਪਾਂਸਰ ਵੀਰਾ ਦਾ ਜਿਹਨਾ ਦੇ ਸਹਿਯੋਗ ਸਦਕਾ ਇਹ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ ਵਿਸ਼ੇਸ਼ ਤੌਰ ਤੇ ਧੰਨਵਾਦੀ ਹਾਂ । ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵੱਲੋਂ ਜਸਵਿੰਦਰ ਸਿੰਘ ਨੇ ਖੇਡ ਪ੍ਰੇਮੀਆਂ ਨੂੰ ਬੇਨਤੀ ਕੀਤੀ ਕੀ ਟੂਰਨਾਮੈਂਟ ਤੇ ਕਿਸੇ ਵੀ ਤਰਾ ਦਾ ਨਸ਼ਾ ਕਰਕੇ ਆਉਣ ਦੀ ਮਨਾਹੀ ਹੈ ਸਕਿਓਰਟੀ ਦਾ ਖਾਸ ਪ੍ਰਬੰਧ ਹੈ ਤੇ ਨਸ਼ਾ ਕਰਣ ਜਾ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਕਰਣ ਵਾਲਿਆ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ । ਅੰਤ ਵਿਚ ਉਨ੍ਹਾਂ ਨੇ ਸਮੂੰਹ ਖੇਡ ਪਰੇਮੀਆ ਨੂੰ ਇਸ ਟੂਰਨਾਮੈਂਟ ਵਿਚ ਵੱਧ ਚੜ ਕੇ ਆਉਣ ਦੀ ਬੇਨਤੀ ਕੀਤੀ ।