114 ਸਾਲਾਂ ਸਿੱਖ ਦੋੜਾਕ ਸਰਦਾਰ ਫੌਜਾ ਸਿੰਘ ਸੜਕ ਹਾਦਸੇ ਵਿਚ ਸੰਸਾਰ ਵਿਛੋੜਾ ਦੇ ਗਏ
ਬਜ਼ੁਰਗ ਦੌੜਾਕ ਫੌਜਾ ਸਿੰਘ ਦਾ ਅੱਜ ਇਥੇ ਸੜਕ ਹਾਦਸੇ ਵਿਚ ਦੇਹਾਂਤ ਹੋ ਗਿਆ। ਉਹ 114 ਸਾਲਾਂ ਦੇ ਸਨ। ਜਾਣਕਾਰੀ ਅਨੁਸਾਰ ਅੱਜ ਦੁਪਹਿਰੇ 3 ਵਜੇ ਦੇ ਕਰੀਬ ਫੌਜਾ ਸਿੰਘ ਜਲੰਧਰ ਜ਼ਿਲ੍ਹੇ ਦੇ ਪਿੰਡ ਬਿਆਸ ਵਿਚਲੇ ਆਪਣੇ ਘਰ ਦੇ ਬਾਹਰ ਸੈਰ ਕਰ ਰਹੇ ਸਨ ਜਦੋਂ ਇਕ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਉਨ੍ਹਾਂ ਨੂੰ ਪਹਿਲਾਂ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ। ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤ ਲਿਆਂਦਾ ਐਲਾਨ ਦਿੱਤਾ।
ਫੌਜ ਸਿੰਘ ਦਾ ਜਨਮ ਜਲੰਧਰ ਜ਼ਿਲ੍ਹੇ ਦੇ ਬਿਆਸ ਪਿੰਡ &rsquoਚ 1 ਅਪਰੈਲ 1911 ਨੂੰ ਹੋਇਆ। ਫੌਜਾ ਸਿੰਘ ਪੜ੍ਹੇ-ਲਿਖੇ ਨਹੀਂ ਸਨ। ਉਹ ਪੰਜਾਬੀ ਬੋਲਣੀ ਜਾਣਦੇ ਸਨ ਪਰ ਪੜ੍ਹਨੀ ਨਹੀਂ। ਜਵਾਨ ਹੋਣ &rsquoਤੇ ਉਨ੍ਹਾਂ ਵਿਚ ਦੌੜਨ ਦਾ ਸ਼ੌਕ ਪੈਦਾ ਹੋ ਗਿਆ। 1947 &rsquoਚ ਦੇਸ਼ ਵੰਡ ਕਾਰਨ ਉਨ੍ਹਾਂ ਦਾ ਮਨ ਬਹੁਤ ਦੁਖੀ ਹੋਇਆ।
ਉਹ 16 ਅਕਤੂਬਰ 2011 ਨੂੰ ਟੋਰਾਂਟੋ ਮੈਰਾਥਨ 8 ਘੰਟੇ 11 ਮਿੰਟ ਅਤੇ 6 ਸਕਿੰਟ &rsquoਚ ਪੂਰੀ ਕਰਕੇ ਵਿਸ਼ਵ ਦੇ ਪਹਿਲੇ 100 ਸਾਲਾ ਬਜ਼ੁਰਗ ਦੌੜਾਕ ਬਣੇ। ਹਾਲਾਂਕਿ ਗਿੰਨੀਜ਼ ਵਰਲਡ ਰਿਕਾਰਡਜ਼ ਨੇ ਇਸ ਰਿਕਾਰਡ ਨੂੰ ਮਾਨਤਾ ਨਹੀਂ ਦਿੱਤੀ ਕਿਉਂਕਿ ਉਨ੍ਹਾਂ ਕੋਲ ਜਨਮ ਸਰਟੀਫਿਕੇਟ ਨਹੀਂ ਸੀ। ਬਾਅਦ ਵਿੱਚ ਉਨ੍ਹਾਂ ਨੇ ਆਪਣਾ ਬ੍ਰਿਟਿਸ਼ ਪਾਸਪੋਰਟ ਅਤੇ ਮਹਾਰਾਣੀ ਐਲਿਜ਼ਬੈਥ ਵੱਲੋਂ 100ਵੇਂ ਜਨਮ ਦਿਨ &rsquoਤੇ ਭੇਜੀ ਚਿੱਠੀ ਦਿਖਾਈ, ਜਿਸ ਤੋਂ ਬਾਅਦ ਉਨ੍ਹਾਂ ਦਾ ਨਾਂ ਗਿੰਨੀਜ਼ ਵਰਲਡ ਰਿਕਾਰਡਜ਼ ਵਿਚ ਦਰਜ ਹੋਇਆ।
ਫੌਜਾ ਸਿੰਘ ਨੇ 2000 ਵਿਚ 89 ਸਾਲ ਦੀ ਉਮਰ &rsquoਚ ਲੰਡਨ ਮੈਰਾਥਨ ਤੋਂ ਦੌੜਨ ਦੀ ਸ਼ੁਰੂਆਤ ਕੀਤੀ ਸੀ। 2003 &rsquoਚ 92 ਸਾਲ ਦੀ ਉਮਰ &rsquoਚ ਉਨ੍ਹਾਂ ਨੇ 90 ਸਾਲਾਂ ਤੋਂ ਉਪਰ ਬਾਬਿਆਂ ਦੀ ਦੌੜ &rsquoਚ ਹਿੱਸਾ ਲਿਆ ਅਤੇ 5 ਘੰਟੇ 40 ਮਿੰਟਾਂ ਦਾ ਵਿਸ਼ਵ ਰਿਕਾਰਡ ਬਣਾਇਆ।