ਭਾਰਤੀ ਨਰਸ ਨਿਮਿਸ਼ਾ ਪ੍ਰਿਆ ਦੀ ਫਾਂਸੀ ਦੀ ਸਜ਼ਾ ’ਤੇ ਕਾਰਵਾਈ ਮੁਲਤਵੀ
ਸਰਕਾਰੀ ਸੂਤਰਾਂ ਨੇ ਮੰਗਲਵਾਰ ਨੂੰ ਦੱਸਿਆ ਕਿ ਯਮਨ ਵਿੱਚ ਸਜ਼ਾ-ਏ-ਮੌਤ ਦਾ ਸਾਹਮਣਾ ਕਰ ਰਹੀ ਭਾਰਤੀ ਨਰਸ ਕੇਰਲ ਦੀ ਨਿਮਿਸ਼ਾ ਪ੍ਰਿਆ ਦੀ ਫਾਂਸੀ ਦੀ ਕਾਰਵਾਈ ਯਮਨ ਦੇ ਅਧਿਕਾਰੀਆਂ ਨੇ ਮੁਲਤਵੀ ਕਰ ਦਿੱਤੀ ਹੈ। ਉਸ ਨੂੰ ਫਾਂਸੀ ਦੇਣ ਲਈ ਬੁੱਧਵਾਰ ਦੀ ਤਰੀਕ ਤੈਅ ਕੀਤੀ ਗਈ ਸੀ। ਕੇਰਲ ਦੇ ਪਲੱਕੜ ਜ਼ਿਲ੍ਹੇ ਦੇ ਕੋਲੇਨਗੋਡ ਦੀ ਰਹਿਣ ਵਾਲੀ ਪ੍ਰਿਆ ਨੂੰ ਜੁਲਾਈ 2017 ਵਿੱਚ ਹੋਈ ਇੱਕ ਯਮਨੀ ਨਾਗਰਿਕ ਦੀ ਹੱਤਿਆ ਦਾ ਦੋਸ਼ੀ ਪਾਇਆ ਗਿਆ ਹੈ।
ਸੂਤਰਾਂ ਨੇ ਦੱਸਿਆ ਕਿ ਇਹ ਪਤਾ ਲੱਗਾ ਹੈ ਕਿ ਯਮਨ ਦੇ ਸਥਾਨਕ ਅਧਿਕਾਰੀਆਂ ਨੇ 16 ਜੁਲਾਈ ਨੂੰ ਨਿਰਧਾਰਤ ਫਾਂਸੀ ਨੂੰ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਹਾਲ ਹੀ ਦੇ ਦਿਨਾਂ ਵਿੱਚ ਪ੍ਰਿਆ ਦੇ ਪਰਿਵਾਰ ਨੂੰ ਦੂਜੀ ਧਿਰ ਨਾਲ "ਆਪਸੀ ਸਹਿਮਤੀ ਵਾਲੇ" ਹੱਲ 'ਤੇ ਪਹੁੰਚਣ ਲਈ ਹੋਰ ਸਮਾਂ ਮੰਗਣ ਲਈ ਠੋਸ ਯਤਨ ਕੀਤੇ ਹਨ।