ਸ੍ਰੀ ਹਰਿਮੰਦਰ ਸਾਹਿਬ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 24 ਘੰਟਿਆਂ ‘ਚ ਮਿਲਿਆ ਦੂਜਾ ਈਮੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਲਗਾਤਾਰ ਦੂਜੇ ਦਿਨ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਈ-ਮੇਲ ਰਾਹੀਂ ਮਿਲੀ ਧਮਕੀ ਵਿਚ ਦਾਅਵਾ ਕੀਤਾ ਗਿਆ ਹੈ ਕਿ ਪਾਈਪਾਂ ਵਿੱਚ RDX ਭਰ ਦਿੱਤਾ ਗਿਆ ਹੈ, ਜਿਸ ਨਾਲ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਧਮਾਕੇ ਕੀਤੇ ਜਾਣਗੇ। ਹਾਲਾਂਕਿ, ਸੁਰੱਖਿਆ ਕਾਰਨਾਂ ਕਰਕੇ ਨਾ ਤਾਂ ਈਮੇਲ ਅਤੇ ਨਾ ਹੀ ਇਸ ਵਿੱਚ ਲਿਖੇ ਸ਼ਬਦ ਜਨਤਕ ਕੀਤੇ ਗਏ ਹਨ। ਡੌਗ ਅਤੇ ਬੰਬ ਸਕੁਐਡ ਜਾਂਚ ਲਈ ਪਹੁੰਚ ਚੁੱਕੇ ਹਨ।
ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਅੰਮ੍ਰਿਤਸਰ ਪੁਲਿਸ ਵੀ ਚੌਕਸ ਹੋ ਗਈ ਹੈ। ਬੀਐਸਐਫ ਅਤੇ ਪੁਲਿਸ ਕਮਾਂਡੋ ਤਾਇਨਾਤ ਕੀਤੇ ਗਏ ਹਨ। ਹਰ ਆਉਣ ਵਾਲੇ &lsquoਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਈਮੇਲ &lsquoਤੇ ਗੋਲਡਨ ਟੈਂਪਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ।