image caption:

ਅਗਲੇ ਸਾਲ ਹੋਵੇਗਾ ਸਿੱਧੂ ਮੂਸੇਵਾਲਾ ਦਾ ‘ਸਾਈਨਡ ਟੂ ਗੌਡ ਵਰਲਡ ਟੂਰ’

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਵੱਡੀ ਖੁਸ਼ਖਬਰੀ ਹੈ। ਸਿੱਧੂ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ &lsquoਤੇ ਉਨ੍ਹਾਂ ਦੀ ਟੀਮ ਵੱਲੋਂ ਇੱਕ ਵੀਡੀਓ ਸਾਂਝੀ ਕੀਤੀ ਗਈ। ਇਸ ਵੀਡੀਓ ਵਿੱਚ ਸਿੱਧੂ ਦੇ ਵਰਲਡ ਟੂਰ ਦਾ ਐਲਾਨ ਕੀਤਾ ਗਿਆ ਹੈ। ਇਹ ਵਰਲਡ ਤੁਰ ਅਗਲੇ ਸਾਲ ਹੋਵੇਗਾ। ਫਿਲਹਾਲ ਟੀਮ ਵੱਲੋਂ ਤਾਰੀਕ ਸਬੰਧੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।

ਸਿੱਧੂ ਦੀ ਟੀਮ ਵੱਲੋਂ ਸਾਂਝੀ ਕੀਤੀ ਪੋਸਟ ਮੁਤਾਬਕ ਵਰਲਡ ਟੂਰ ਦਾ ਨਾਮ &ldquoਸਾਈਨ ਟੂ ਗੌਡ 2026 ਵਰਲਡ ਟੂਰ&rdquo ਹੈ। ਹੁਣ ਤੱਕ ਕੋਈ ਅਧਿਕਾਰਤ ਤਾਰੀਖ, ਸਥਾਨ ਜਾਂ ਸ਼ਡਿਊਲ ਜਨਤਕ ਨਹੀਂ ਕੀਤਾ ਗਿਆ ਹੈ, ਮੂਸੇਵਾਲਾ ਦੀ ਟੀਮ ਨੇ ਸਪੱਸ਼ਟ ਕੀਤਾ ਹੈ ਕਿ ਇਸ ਸਬੰਧ ਵਿੱਚ ਵਿਸਤ੍ਰਿਤ ਜਾਣਕਾਰੀ ਜਲਦੀ ਹੀ ਸਾਂਝੀ ਕੀਤੀ ਜਾਵੇਗੀ।