image caption:

ਬਿਕਰਮ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ‘ਤੇ ਵਿਜੀਲੈਂਸ ਮੁੜ ਕਰੇਗੀ ਰੇਡ, ਵਕੀਲ ਰਹਿਣਗੇ ਮੌਜੂਦ ਸੁਰੱਖਿਆ ਸਖ਼ਤ

ਵਿਜੀਲੈਂਸ ਟੀਮ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ &lsquoਤੇ ਦੁਬਾਰਾ ਜਾਂਚ ਲਈ ਪਹੁੰਚੇਗੀ। ਸੂਤਰਾਂ ਅਨੁਸਾਰ ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਦੀ ਮੌਜੂਦਗੀ ਵਿਚ ਹੀ ਵਿਜੀਲੈਂਸ ਦੀ ਟੀਮ ਮਜੀਠੀਆ ਦੇ ਘਰ ਦੇ ਅੰਦਰ ਦਾਖਲ ਹੋਵੇਗੀ। ਉਨ੍ਹਾਂ ਦੀ ਮੌਜੂਦਗੀ ਵਿੱਚ ਹੀ ਜਾਇਦਾਦ ਦੀ ਮਾਪ-ਦੰਡ ਅਤੇ ਸਬੰਧਤ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।
ਬਿਕਰਮ ਮਜੀਠੀਆ ਦੇ ਘਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਸਰਕਾਰੀ ਵਕੀਲ ਨੇ ਪੁਸ਼ਟੀ ਕੀਤੀ ਹੈ ਕਿ ਛਾਪੇਮਾਰੀ ਦੀ ਕਾਰਵਾਈ ਅੱਜ ਤਹਿ ਕੀਤੀ ਗਈ ਹੈ ਅਤੇ ਸਾਰੀਆਂ ਰਸਮਾਂ ਮਜੀਠੀਆ ਦੇ ਵਕੀਲ ਦੀ ਮੌਜੂਦਗੀ ਵਿੱਚ ਪੂਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਜਾਂਚ ਪ੍ਰਕਿਰਿਆ ਵਿੱਚ ਦਖਲ ਦੇਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।