ਈਡੀ ਵੱਲੋਂ ਰਾਬਰਟ ਵਾਡਰਾ ਵਿਰੁੱਧ ਚਾਰਜਸ਼ੀਟ ਦਾਇਰ
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ ਵਿਰੁੱਧ ਵੀਰਵਾਰ ਨੂੰ ਸ਼ੇਖੋਪੁਰ ਜ਼ਮੀਨ ਸੌਦੇ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਮਾਮਲੇ ਵਿੱਚ ਮਨੀ ਲਾਂਡਰਿੰਗ ਦੇ ਦੋਸ਼ ਵੀ ਲਗਾਏ ਗਏ ਹਨ ਅਤੇ ਜਾਂਚ ਦੀ ਜ਼ਿੰਮੇਵਾਰੀ ਈਡੀ ਕੋਲ ਹੈ। ਚਾਰਜਸ਼ੀਟ ਵਿੱਚ ਹੋਰ ਲੋਕ ਅਤੇ ਕੰਪਨੀਆਂ ਵੀ ਸ਼ਾਮਲ ਰਾਬਰਟ ਵਾਡਰਾ ਤੋਂ ਇਲਾਵਾ, ਚਾਰਜਸ਼ੀਟ ਵਿੱਚ ਕੁਝ ਹੋਰ ਵਿਅਕਤੀਆਂ ਅਤੇ ਕੰਪਨੀਆਂ ਦੇ ਨਾਮ ਵੀ ਹਨ। ਇਹ ਮਾਮਲਾ ਗੁਰੂਗ੍ਰਾਮ ਦੇ ਸ਼ੇਖੋਪੁਰ ਵਿੱਚ ਜ਼ਮੀਨ ਦੇ ਸੌਦੇ ਨਾਲ ਜੁੜਿਆ ਹੈ, ਜਿਸ ਵਿੱਚ ਜ਼ਮੀਨ DLF ਕੰਪਨੀ ਨੂੰ ਟ੍ਰਾਂਸਫਰ ਕੀਤੀ ਗਈ ਸੀ।