ਅਮਰੀਕਾ ’ਚ ਚੋਰੀ ਜਾਂ ਹਮਲਾ ਕਰਨ ਵਾਲੇ ਦਾ ਵੀਜ਼ਾ ਹੋ ਸਕਦਾ ਹੈ ਰੱਦ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਇਸ ਸਮੇਂ ਆਪਣੇ ਦੇਸ਼ ਤੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਬਾਹਰ ਕੱਢਣ ਦੀ ਮੁਹਿੰਮ ਵਿੱਚ ਰੁੱਝੇ ਹੋਏ ਹਨ। ਇਸ ਦੌਰਾਨ, ਭਾਰਤ ਵਿੱਚ ਅਮਰੀਕੀ ਦੂਤਾਵਾਸ ਨੇ ਅਮਰੀਕਾ ਜਾਣ ਵਾਲੇ ਲੋਕਾਂ ਲਈ ਇੱਕ ਵੱਡੀ ਚੇਤਾਵਨੀ ਜਾਰੀ ਕੀਤੀ ਹੈ। ਇਸ ਵਿੱਚ, ਦੂਤਾਵਾਸ ਨੇ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਅਮਰੀਕਾ ਵਿੱਚ ਹਮਲਾਜਾਂ ਚੋਰੀ ਕਰਦਾ ਹੈ, ਤਾਂ ਉਸ ਦਾ ਵੀਜ਼ਾ ਰੱਦ ਕਰ ਦਿੱਤਾ ਜਾਵੇਗਾ।
ਚੇਤਾਵਨੀ ਵਿੱਚ ਅੱਗੇ ਕਿਹਾ ਗਿਆ ਹੈ ਕਿ ਸਿਰਫ ਇਹ ਹੀ ਨਹੀਂ, ਜੇਕਰ ਦੋਸ਼ੀ ਵਿਅਕਤੀ ਅਜਿਹਾ ਕਰਦਾ ਹੈ, ਤਾਂ ਉਸ ਨੂੰ ਦੁਬਾਰਾ ਕਦੇ ਵੀ ਅਮਰੀਕਾ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅਮਰੀਕੀ ਦੂਤਾਵਾਸ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ X 'ਤੇ ਪੋਸਟ ਕਰ ਕੇ ਇਹ ਚੇਤਾਵਨੀ ਦਿੱਤੀ ਹੈ।