ਭਿਖਾਰੀਆਂ ਦੇ ਹੋਣਗੇ DNA ਟੈਸਟ, ਭੀਖ ਮੰਗ ਰਹੇ ਬੱਚਿਆਂ ਤੇ ਮਾਪਿਆਂ ਨੂੰ ਕੀਤਾ ਜਾ ਰਿਹਾ ਰੈਸਕਿਊ
ਪੰਜਾਬ ਸਰਕਾਰ ਨੇ ਸੜਕਾਂ &lsquoਤੇ ਭਿਖਾਰੀਆਂ ਦੀ ਵੱਧ ਰਹੀ ਗਿਣਤੀ ਨੂੰ ਗੰਭੀਰਤਾ ਨਾਲ ਲੈਂਦਿਆਂ ਇੱਕ ਵੱਡਾ ਕਦਮ ਚੁੱਕਿਆ ਹੈ। ਸਰਕਾਰ ਦੇ ਹੁਕਮਾਂ ਤੋਂ ਬਾਅਦ ਅੰਮ੍ਰਿਤਸਰ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ ਹੈ। ਅੱਜ (ਵੀਰਵਾਰ ਨੂੰ), ਅੰਮ੍ਰਿਤਸਰ ਦੇ ਗੋਲਡਨ ਗੇਟ ਇਲਾਕੇ ਵਿੱਚ ਘੁੰਮ ਰਹੇ ਕਈ ਭਿਖਾਰੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।
ਇਸ ਕਾਰਵਾਈ ਦੌਰਾਨ ਪ੍ਰਸ਼ਾਸਨ ਅਤੇ ਪੁਲਿਸ ਨੇ ਖਾਸ ਤੌਰ &lsquoਤੇ ਉਨ੍ਹਾਂ ਭਿਖਾਰੀਆਂ ਨੂੰ ਫੜਿਆ ਜੋ ਛੋਟੇ ਬੱਚਿਆਂ ਨਾਲ ਭੀਖ ਮੰਗ ਰਹੇ ਸਨ। ਖਦਸ਼ਾ ਹੈ ਕਿ ਇਨ੍ਹਾਂ ਬੱਚਿਆਂ ਦਾ ਸ਼ੋਸ਼ਣ ਹੋ ਸਕਦਾ ਹੈ ਜਾਂ ਉਹ ਉਨ੍ਹਾਂ ਦੇ ਅਸਲ ਪਰਿਵਾਰ ਵਾਲੇ ਨਹੀਂ ਹਨ। ਅਜਿਹੇ ਮਾਮਲਿਆਂ ਵਿੱਚ ਬੱਚਿਆਂ ਦਾ ਡੀਐਨਏ ਟੈਸਟ ਕੀਤਾ ਜਾਵੇਗਾ, ਤਾਂ ਜੋ ਇਹ ਪਤਾ ਲੱਗ ਸਕੇ ਕਿ ਉਹ ਅਸਲ ਵਿੱਚ ਉਨ੍ਹਾਂ ਦੇ ਮਾਪੇ ਹਨ ਜਾਂ ਨਹੀਂ।
ਪੰਜਾਬ ਸਰਕਾਰ ਨੇ ਸੜਕਾਂ &lsquoਤੇ ਭੀਖ ਮੰਗਦੇ ਬੱਚਿਆਂ ਬਾਰੇ ਸਖ਼ਤ ਫੈਸਲਾ ਲਿਆ ਹੈ। ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਅਜਿਹੇ ਬੱਚਿਆਂ ਦਾ ਡੀਐਨਏ ਟੈਸਟ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ, ਜੋ ਸ਼ੱਕੀ ਹਾਲਾਤਾਂ ਵਿੱਚ ਭੀਖ ਮੰਗਦੇ ਦਿਖਾਈ ਦਿੰਦੇ ਹਨ। ਇਹ ਖਦਸ਼ਾ ਹੈ ਕਿ ਬਹੁਤ ਸਾਰੇ ਮਾਮਲਿਆਂ ਵਿੱਚ ਇਹ ਬੱਚੇ ਇਨ੍ਹਾਂ ਦੇ ਨਹੀਂ ਹਨ ਅਤੇ ਮਨੁੱਖੀ ਤਸਕਰੀ ਜਾਂ ਜ਼ਬਰਦਸਤੀ ਮਜ਼ਦੂਰੀ ਦਾ ਸ਼ਿਕਾਰ ਹੋ ਸਕਦੇ ਹਨ।