image caption:

ਡੀਐੱਨਏ ਟੈਸਟ ਲਈ ਮੰਗਤਿਆਂ ਨੂੰ ਬੱਚਿਆਂ ਸਣੇ ਹਿਰਾਸਤ ’ਚ ਲਿਆ

ਪੰਜਾਬ ਸਰਕਾਰ ਨੇ ਸੂਬੇ ਵਿੱਚ ਵਧ ਰਹੀ ਭਿਖਾਰੀਆਂ ਦੀ ਗਿਣਤੀ ਨੂੰ ਵੇਖਦਿਆਂ ਮੰਗਤਿਆਂ ਅਤੇ ਉਨ੍ਹਾਂ ਦੇ ਬੱਚਿਆਂ ਦੇ ਡੀਐੱਨਏ ਟੈਸਟ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਸੂਬੇ ਦੇ ਵੱਖ ਵੱਖ ਸ਼ਹਿਰਾਂ ਦੇ ਚੌਕਾਂ ਵਿੱਚ ਭੀਖ ਮੰਗਣ ਵਾਲਿਆਂ ਨੂੰ ਬੱਚਿਆਂ ਸਮੇਤ ਹਿਰਾਸਤ &rsquoਚ ਲੈ ਕੇ ਪੁਲੀਸ ਤੇ ਪ੍ਰਸ਼ਾਸਨ ਵੱਲੋਂ ਡੀਐੱਨਏ ਟੈਸਟ ਕਰਵਾਇਆ ਜਾਵੇਗਾ। ਡੀਐੱਨਏ ਨਾ ਮਿਲਣ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਹਨ। ਇਸ ਮੁਹਿੰਮ ਦੀ ਸ਼ੁਰੂਆਤ ਅੱਜ ਤੋਂ ਮੁਹਾਲੀ ਅਤੇ ਅੰਮ੍ਰਿਤਸਰ ਵਿੱਚ ਕਰ ਦਿੱਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ, ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਸਾਂਝੇ ਤੌਰ &rsquoਤੇ ਅੱਜ ਮੁਹਾਲੀ ਅਤੇ ਅੰਮ੍ਰਿਤਸਰ ਦੇ ਵੱਖ-ਵੱਖ ਚੌਕਾਂ ਵਿੱਚ ਮੰਗਤਿਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਕੁਝ ਥਾਵਾਂ &rsquoਤੇ ਭੀਖ ਮੰਗਣ ਵਾਲਿਆਂ ਨੇ ਕਾਰਵਾਈ ਦਾ ਵਿਰੋਧ ਕੀਤਾ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿਛਲੇ ਦਿਨੀਂ ਪੰਜ ਵੱਡੇ ਸ਼ਹਿਰਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਮੁਹਾਲੀ ਅਤੇ ਬਠਿੰਡਾ &rsquoਚ &lsquoਪ੍ਰਾਜੈਕਟ ਸਮਾਈਲ&rsquo ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। ਪ੍ਰਾਜੈਕਟ ਤਹਿਤ ਚੌਕਾਂ, ਸੜਕਾਂ ਅਤੇ ਬਾਜ਼ਾਰਾਂ &rsquoਚ ਭੀਖ ਮੰਗਣ ਵਾਲੇ ਬੱਚਿਆਂ ਦੇ ਡੀਐੱਨਏ ਟੈਸਟ ਕਰਵਾਏ ਜਾਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਬੱਚੇ ਕਿਸ ਪਰਿਵਾਰ ਨਾਲ ਸਬੰਧਤ ਹਨ ਅਤੇ ਬਾਲ ਤਸਕਰੀ ਜਾਂ ਮਨੁੱਖੀ ਤਸਕਰੀ ਦੇ ਵਪਾਰ ਦੇ ਮਾਮਲਿਆਂ ਨੂੰ ਨੱਥ ਪਾਈ ਜਾ ਸਕੇ।