'12ਵੀਂ ਫੇਲ੍ਹ' ਨੂੰ ਸਰਵੋਤਮ ਫੀਚਰ ਫਿਲਮ ਦਾ ਰਾਸ਼ਟਰੀ ਪੁਰਸਕਾਰ

ਵਿਧੂ ਵਿਨੋਦ ਚੋਪੜਾ ਦੁਆਰਾ ਨਿਰਦੇਸ਼ਿਤ ਫਿਲਮ '12ਵੀਂ ਫੇਲ੍ਹ' ਨੇ 71ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਵਿੱਚ ਸਰਵੋਤਮ ਫੀਚਰ ਫਿਲਮ ਦਾ ਖਿਤਾਬ ਜਿੱਤਿਆ ਹੈ। ਇਸ ਫਿਲਮ ਵਿੱਚ ਮੁੱਖ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਵਿਕਰਾਂਤ ਮੈਸੀ ਨੂੰ ਵੀ ਸਰਵੋਤਮ ਅਦਾਕਾਰ ਦਾ ਪੁਰਸਕਾਰ ਮਿਲਿਆ ਹੈ। ਇਹ ਫਿਲਮ 27 ਅਕਤੂਬਰ 2023 ਨੂੰ ਰਿਲੀਜ਼ ਹੋਈ ਸੀ ਅਤੇ ਇਹ ਅਸਲ ਜ਼ਿੰਦਗੀ 'ਤੇ ਆਧਾਰਿਤ ਹੈ। ਬਜਟ ਅਤੇ ਕਲੈਕਸ਼ਨ '12ਵੀਂ ਫੇਲ੍ਹ' ਫਿਲਮ ਨੂੰ ਬਹੁਤ ਘੱਟ ਬਜਟ ਵਿੱਚ ਬਣਾਇਆ ਗਿਆ ਸੀ, ਜਿਸਦਾ ਬਜਟ ਸਿਰਫ਼ 20 ਕਰੋੜ ਰੁਪਏ ਸੀ। ਇਸਦੇ ਬਾਵਜੂਦ, ਇਸ ਫਿਲਮ ਨੇ ਦਰਸ਼ਕਾਂ ਦੇ ਦਿਲਾਂ ਵਿੱਚ ਖਾਸ ਜਗ੍ਹਾ ਬਣਾਈ ਅਤੇ ਬਾਕਸ ਆਫਿਸ 'ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਫਿਲਮ ਨੇ ਵਿਸ਼ਵ ਭਰ ਵਿੱਚ ਕੁੱਲ 69.64 ਕਰੋੜ ਰੁਪਏ ਦੀ ਕਮਾਈ ਕੀਤੀ, ਜੋ ਇਸਦੇ ਬਜਟ ਤੋਂ ਕਈ ਗੁਣਾ ਜ਼ਿਆਦਾ ਹੈ।