ਅਮਰੀਕਾ ਨਾਲ ਸਬੰਧ ਬਣਾਈ ਰੱਖਣੇ ਪੈਣਗੇ: ਅਖਿਲੇਸ਼ ਯਾਦਵ
_07Aug25073132AM.jpg)
 ਚੰਡੀਗੜ੍ਹ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਭਾਰਤੀ ਸਰਕਾਰ ਨੂੰ ਇਸ ਫੈਸਲੇ 'ਤੇ ਸਖ਼ਤ ਰੁਖ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਭਾਰਤ 'ਤੇ ਹੀ ਨਹੀਂ, ਬਲਕਿ ਕਈ ਹੋਰ ਦੇਸ਼ਾਂ ਜਿਵੇਂ ਸਵਿਟਜ਼ਰਲੈਂਡ, ਬ੍ਰਾਜ਼ੀਲ ਅਤੇ ਚੀਨ 'ਤੇ ਵੀ ਲਾਗੂ ਹੋਇਆ ਹੈ, ਜੋ ਕਿ ਵਿਸ਼ਵ ਵਪਾਰ ਪ੍ਰਣਾਲੀ ਨੂੰ ਮੁੜ ਸੰਗਠਿਤ ਕਰਨ ਦਾ ਇੱਕ ਮੌਕਾ ਹੈ। ਕਾਂਗਰਸ ਦੇ ਇੱਕ ਹੋਰ ਸੰਸਦ ਮੈਂਬਰ ਕਾਰਤੀ ਚਿਦੰਬਰਮ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਟਰੰਪ ਨਾਲ ਸਬੰਧਾਂ ਦਾ ਦਾਅਵਾ ਕਰਨ ਵਾਲੀ ਮੋਦੀ ਸਰਕਾਰ ਦਾ ਰਿਸ਼ਤਾ ਟੁੱਟ ਗਿਆ ਹੈ, ਕਿਉਂਕਿ ਸ਼ੁਰੂਆਤੀ 25% ਟੈਰਿਫ ਤੋਂ ਬਾਅਦ ਇਹ ਘਟਣ ਦੀ ਬਜਾਏ ਹੋਰ ਵਧ ਗਿਆ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਸਰਕਾਰ ਨੂੰ ਇਸ ਮੁੱਦੇ 'ਤੇ ਸੰਸਦ ਨੂੰ ਭਰੋਸੇ ਵਿੱਚ ਲੈਣਾ ਚਾਹੀਦਾ ਹੈ ਅਤੇ ਸਾਰੀਆਂ ਪਾਰਟੀਆਂ ਨਾਲ ਮੀਟਿੰਗ ਕਰਨੀ ਚਾਹੀਦੀ ਹੈ।