ਕੈਨੇਡਾ ’ਚ ਭਾਰਤੀ ਪਰਵਾਰ ਦੇ ਘਰ ’ਤੇ ਚੱਲੀਆਂ ਗੋਲੀਆਂ

ਐਡਮਿੰਟਨ : ਕੈਨੇਡਾ ਵਿਚ ਸਾਊਥ ਏਸ਼ੀਅਨ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਏ ਜਾਣ ਦੀਆਂ ਵਾਰਦਾਤਾਂ ਦਰਮਿਆਨ ਐਡਮਿੰਟਨ ਨੇੜਲੇ ਲੈਡਕ ਸ਼ਹਿਰ ਇਕ ਘਰ ਉਤੇ ਹਮਲਾ ਹੋਣ ਦੀ ਰਿਪੋਰਟ ਹੈ। ਗੋਲੀਬਾਰੀ ਦੌਰਾਨ ਕੋਈ ਜ਼ਖਮੀ ਨਹੀਂ ਹੋਇਆ ਅਤੇ ਪੁਲਿਸ ਵੱਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਇਕ ਪਿਕਅੱਪ ਟਰੱਕ ਵਿਚ ਸਵਾਰ ਸ਼ੱਕੀਆਂ ਵੱਲੋਂ ਗੋਲੀਆਂ ਚਲਾਉਣ ਦੀ ਵੀਡੀਓ ਸੋਸ਼ਲ ਮੀਡੀਆ &rsquoਤੇ ਵਾਇਰਲ ਹੋ ਰਹੀ ਹੈ। ਇਹ ਵਾਰਦਾਤ ਅਜਿਹੇ ਸਮੇਂ ਸਾਹਮਣੇ ਆਈ ਹੈ ਜਦੋਂ ਗੈਂਗਸਟਰਾਂ ਦੇ ਨਿਸ਼ਾਨੇ &rsquoਤੇ ਆਏ ਕਾਰੋਬਾਰੀਆਂ ਦੀ ਗਿਣਤੀ ਸੈਂਕੜਿਆਂ ਵਿਚ ਦੱਸੀ ਜਾ ਰਹੀ ਹੈ।   ਐਲਬਰਟਾ ਨੇੜੇ ਲੈਡਕ ਕਸਬੇ ਵਿਚ ਵਾਪਰੀ ਵਾਰਦਾਤ ਐਡਮਿੰਟਨ ਤੋਂ ਸਿਰਫ਼ 33 ਕਿਲੋਮੀਟਰ ਦੂਰ ਲੈਡਕ ਸ਼ਹਿਰ ਵਿਚ ਗੋਲੀਬਾਰੀ ਦਾ ਨਿਸ਼ਾਨਾ ਬਣੇ ਪਰਵਾਰ ਦੀ ਪਛਾਣ ਸਾਹਮਣੇ ਨਹੀਂ ਆ ਸਕੀ। ਐਕਸਟੌਰਸ਼ਨ ਕਾਲਜ਼ ਦੇ ਸਭ ਤੋਂ ਵੱਧ ਮਾਮਲੇ ਬੀ.ਸੀ., ਉਨਟਾਰੀਓ ਅਤੇ ਐਲਬਰਟਾ ਵਿਚ ਸਾਹਮਣੇ ਆ ਰਹੇ ਹਨ ਅਤੇ ਪਿਛਲੇ ਦਿਨੀਂ ਐਡਮਿੰਟਨ ਵਿਖੇ ਰੀਅਲ ਅਸਟੇਟ ਡਿਵੈਲਪਰਾਂ ਦੀ ਪ੍ਰੌਪਰਟੀ ਨੂੰ ਅੱਗ ਲਾਉਣ ਦੇ ਮਾਮਲੇ ਵਿਚ ਦੂਜੇ ਸ਼ੱਕੀ ਨੇ ਗੁਨਾਹ ਕਬੂਲ ਕਰ ਲਿਆ ਸੀ। ਐਡਮਿੰਟਨ ਪੁਲਿਸ ਵੱਲੋਂ ਪਿਛਲੇ ਸਾਲ ਛੇ ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰਦਿਆਂ ਦੋਸ਼ ਆਇਦ ਕੀਤੇ ਗਏ ਸਨ ਜਿਨ੍ਹਾਂ ਵਿਚੋਂ ਦੋ ਆਪਣਾ ਗੁਨਾਹ ਕਬੂਲ ਕਰ ਚੁੱਕੇ ਹਨ।