ਪੰਜਾਬ ਮਹਿਲਾ ਕਮਿਸ਼ਨ ਨੇ Karan Aujla ਅਤੇ Honey Singh ਦੇ ਗਾਣਿਆਂ ਦਾ ਖ਼ੁਦ ਨੋਟਿਸ ਲਿਆ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਗਾਇਕ ਕਰਨ ਔਜਲਾ ਦੇ ਸੋਸ਼ਲ ਮੀਡੀਆ ਉੱਤੇ ਚੱਲ ਰਹੇ ਗੀਤ ਐੱਮਐੱਫ ਗੱਭਰੂ (MF Gabaru) ਅਤੇ ਯੋ ਯੋ ਹਨੀ ਸਿੰਘ ਦੇ ਮਿਲੀਅਨੇਅਰ (Millionaire) ਵਿਚ ਔਰਤਾਂ ਲਈ ਵਰਤੀ ਗਈ ਸ਼ਬਦਾਵਲੀ ਨੂੰ ਇਤਰਾਜ਼ਯੋਗ ਦੱਸਦਿਆਂ ਇਸ ਦਾ ਸੋ-ਮੋਟੋ ਨੋਟਿਸ ਲਿਆ ਹੈ। ਕਮਿਸ਼ਨ ਵੱਲੋਂ ਇਹ ਕਾਰਵਾਈ ਪੰਜਾਬ ਰਾਜ ਮਹਿਲਾ ਐਕਟ 2001 ਦੀ ਧਾਰਾ 12 ਅਧੀਨ ਪ੍ਰਾਪਤ ਸ਼ਕਤੀਆਂ ਤਹਿਤ ਕੀਤੀ ਗਈ ਹੈ।

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਇਸ ਸਬੰਧੀ ਪੰਜਾਬ ਪੁਲੀਸ ਦੇ ਡੀਜੀਪੀ ਅਤੇ ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ ਨੂੰ ਦੋਵੇਂ ਗਾਇਕਾਂ ਸਬੰਧੀ ਦੋ ਵੱਖ-ਵੱਖ ਪੱਤਰ ਲਿਖ ਕੇ ਦੋਵੇਂ ਗਾਇਕਾਂ ਖ਼ਿਲਾਫ਼ ਸਬੰਧਿਤ ਗੀਤਾਂ ਵਿਚ ਦਰਜ ਸ਼ਬਦਾਵਲੀ ਦੀ ਪੜਤਾਲ/ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਲਿਖਿਆ ਕਿ ਇਹ ਪੜਤਾਲ ਪੰਜਾਬ ਪੁਲੀਸ ਹੈੱਡ ਕੁਆਰਟਰ ਦੇ ਕਿਸੇ ਸੀਨੀਅਰ ਅਧਿਕਾਰੀ ਤੋਂ ਕਾਨੂੰਨ ਅਨੁਸਾਰ ਕਰਵਾਈ ਜਾਵੇ।