ਪੰਜਾਬ ਸਰਕਾਰ ਨੂੰ ਝਟਕਾ, ਹਾਈ ਕੋਰਟ ਨੇ ਲੈਂਡ ਪੂਲਿੰਗ ਨੀਤੀ ’ਤੇ ਚਾਰ ਹਫ਼ਤੇ ਲਈ ਰੋਕ ਲਾਈ

ਪੰਜਾਬ ਅਤੇ ਹਰਿਆਣਾ ਹਾਈ ਕੋਰਟ  ਨੇ ਅੱਜ ਪੰਜਾਬ ਸਰਕਾਰ ਦੀ &lsquoਲੈਂਡ ਪੂਲਿੰਗ ਨੀਤੀ&rsquo ਉਤੇ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਦਾ ਇਹ ਫ਼ੈਸਲਾ ਪੰਜਾਬ ਸਰਕਾਰ ਲਈ ਇੱਕ ਵੱਡਾ ਝਟਕਾ ਹੈ, ਕਿਉਂਕਿ ਸੂਬਾ ਸਰਕਾਰ ਲੈਂਡ ਪੂਲਿੰਗ ਨੀਤੀ ਦੇ ਕਿਸਾਨ ਹਿਤੈਸ਼ੀ ਹੋਣ ਦਾ ਪ੍ਰਚਾਰ ਕਰ ਰਹੀ ਸੀ ਜਦੋਂ ਕਿ ਕਿਸਾਨਾਂ ਨੇ ਇਸ ਨੀਤੀ ਖ਼ਿਲਾਫ਼ ਜਨਤਿਕ ਬਿਗਲ ਵਜਾਇਆ ਹੋਇਆ ਹੈ। ਪੰਜਾਬ ਸਰਕਾਰ ਹੁਣ ਚਾਰ ਹਫ਼ਤਿਆਂ ਬਾਅਦ ਆਪਣਾ ਜੁਆਬਦਾਵਾ ਪੇਸ਼ ਕਰੇਗੀ।

ਇਹ ਹੁਕਮ ਜਸਟਿਸ ਅਨੁਪਿੰਦਰ ਸਿੰਘ ਗਰੇਵਾਲ ਅਤੇ ਜਸਟਿਸ ਦੀਪਕ ਮਨਚੰਦਾ ਦੇ ਡਿਵੀਜ਼ਨ ਬੈਂਚ ਨੇ ਸੁਣਾਏ ਹਨ। ਬੈਂਚ ਅੱਜ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤ ਨਹੀਂ ਹੋਇਆ। ਅੱਜ ਅਦਾਲਤ ਵਿੱਚ ਸੁਣਵਾਈ ਮਗਰੋਂ ਡਿਵੀਜ਼ਨ ਬੈਂਚ ਨੇ ਪੰਜਾਬ ਸਰਕਾਰ ਦੀ &lsquoਲੈਂਡ ਪੂਲਿੰਗ ਨੀਤੀ&rsquo ਦੇ ਅਮਲ-ਦਰਾਮਦ &rsquoਤੇ ਚਾਰ ਹਫ਼ਤਿਆਂ ਲਈ ਰੋਕ ਲਗਾ ਦਿੱਤੀ ਹੈ।

ਦੂਜੇ ਪਾਸੇ ਇਹ ਪੰਜਾਬ ਦੇ ਪ੍ਰਭਾਵਿਤ ਕਿਸਾਨਾਂ ਲਈ ਇਹ ਰਾਹਤ ਭਰਿਆ ਫ਼ੈਸਲਾ ਆਇਆ ਹੈ। ਲੁਧਿਆਣਾ ਜ਼ਿਲ੍ਹੇ ਦੇ ਕਿਸਾਨ ਗੁਰਦੀਪ ਸਿੰਘ ਅਤੇ ਇੱਕ ਹੋਰ ਪਟੀਸ਼ਨਰ ਵੱਲੋਂ ਅਦਾਲਤ ਵਿੱਚ ਲੋਕ ਹਿਤ ਪਟੀਸ਼ਨ ਦਾਇਰ ਕਰਕੇ ਲੈਂਡ ਪੂਲਿੰਗ ਨੀਤੀ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਗਈ ਸੀ।