ਬਿਕਰਮ ਮਜੀਠੀਆ ਨੂੰ ਮੁਹਾਲੀ ਅਦਾਲਤ ਦਾ ਝਟਕਾ: ਜ਼ਮਾਨਤ ਅਰਜ਼ੀ ਹੋਈ ਰੱਦ

ਆਮਦਨ ਤੋਂ ਵੱਧ ਜਾਇਦਾਦ ਦੇ ਕਥਿਤ ਦੋਸ਼ਾਂ ਤਹਿਤ ਨਾਭਾ ਦੀ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਮੁਹਾਲੀ ਅਦਾਲਤ ਵੱਲੋਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ। ਅਦਾਲਤ ਨੇ ਕਿਹਾ ਹੈ ਕਿ ਮਾਮਲੇ ਦੀ ਹਾਲੇ ਜਾਂਚ ਜਾਰੀ ਹੈ, ਜਿਸ ਕਰ ਕੇ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ।
ਬਿਕਰਮ ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਅਦਾਲਤ ਦਾ ਫੈਸਲਾ ਪੜ੍ਹਨ ਮਗਰੋਂ ਇਸ ਮਾਮਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦੇਣਗੇ।