ਗਾਇਕ ਹਰਭਜਨ ਮਾਨ ਨੂੰ ਹਸਪਤਾਲ ਤੋਂ ਛੁੱਟੀ

ਪੰਜਾਬੀ ਗਾਇਕ, ਅਦਾਕਾਰ ਅਤੇ ਫਿਲਮ ਨਿਰਮਾਤਾ ਹਰਭਜਨ ਮਾਨ ਅਤੇ ਉਨ੍ਹਾਂ ਦੇ ਪੁੱਤਰ ਅਵਕਾਸ਼ ਮਾਨ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਹੋਏ ਸੜਕ ਹਾਦਸੇ ਤੋਂ ਬਾਅਦ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਦੋਵੇਂ ਹੁਣ ਪੂਰੀ ਤਰ੍ਹਾਂ ਠੀਕ ਹਨ। ਇਹ ਹਾਦਸਾ 3 ਅਗਸਤ ਨੂੰ ਉਸ ਵੇਲੇ ਵਾਪਰਿਆ ਜਦੋਂ ਉਹ ਦਿੱਲੀ ਤੋਂ ਚੰਡੀਗੜ੍ਹ ਆ ਰਹੇ ਸਨ। ਹਾਦਸੇ ਅਤੇ ਸਿਹਤ ਬਾਰੇ ਜਾਣਕਾਰੀ ਹਰਭਜਨ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਵੀਡੀਓ ਰਾਹੀਂ ਦੱਸਿਆ ਕਿ ਹਾਦਸਾ ਬਹੁਤ ਭਿਆਨਕ ਸੀ ਅਤੇ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਸੀ। ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪੁੱਤਰ ਨੂੰ ਕਈ ਸੱਟਾਂ ਲੱਗੀਆਂ ਸਨ। ਉਹਨਾਂ ਨੇ ਇਸ ਮੁਸ਼ਕਿਲ ਸਮੇਂ ਵਿੱਚ ਸਾਥ ਦੇਣ ਲਈ ਸਭ ਦਾ ਧੰਨਵਾਦ ਕੀਤਾ ਅਤੇ ਹਸਪਤਾਲ ਦੇ ਸਟਾਫ਼ ਦੀ ਵੀ ਪ੍ਰਸ਼ੰਸਾ ਕੀਤੀ।