ਸ਼ਿਲਪਾ ਸ਼ੈੱਟੀ ਨੇ ਪਤੀ ਸਣੇ CM ਮਾਨ ਨਾਲ ਕੀਤੀ ਮੁਲਾਕਾਤ

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਉਨ੍ਹਾਂ ਦੀ ਪਤਨੀ ਅਤੇ ਅਦਾਕਾਰਾ ਗੀਤਾ ਬਸਰਾ, ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਉਨ੍ਹਾਂ ਦੇ ਪਤੀ ਰਾਜ ਕੁੰਦਰਾ ਨੇ ਪੰਜਾਬ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਾਰਿਆਂ ਵਿਚਕਾਰ ਗੱਲਬਾਤ ਹੋਈ। ਮੁਲਾਕਾਤ ਦਾ ਮੁੱਖ ਉਦੇਸ਼ ਆਪਣੀ ਆਉਣ ਵਾਲੀ ਫਿਲਮ ਦੇ ਪ੍ਰਚਾਰ ਨਾਲ ਸਬੰਧਤ ਸੀ। ਸੀਐਮ ਮਾਨ ਨੇ ਸਾਰਿਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਪ੍ਰਾਜੈਕਟ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਰਾਜ ਕੁੰਦਰਾ ਅਤੇ ਗੀਤਾ ਬਸਰਾ ਨੂੰ ਉਨ੍ਹਾਂ ਦੀ ਨਵੀਂ ਫਿਲਮ ਲਈ ਵਧਾਈ ਵੀ ਦਿੱਤੀ। ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ, ਕ੍ਰਿਕਟਰ ਹਰਭਜਨ ਸਿੰਘ ਦੀ ਪਤਨੀ ਅਤੇ ਅਦਾਕਾਰਾ ਗੀਤਾ ਬਸਰਾ ਆਪਣੇ ਪਤੀ ਸਮੇਤ ਮੰਗਲਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। ਨਵੀਂ ਪੰਜਾਬੀ ਫਿਲਮ ਮੇਹਰ ਦੀ ਰਿਲੀਜ਼ ਤੋਂ ਪਹਿਲਾਂ ਸਾਰੇ ਕਲਾਕਾਰ ਮੱਥਾ ਟੇਕਣ ਲਈ ਪਹੁੰਚੇ ਹਨ। ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਕਾਰੋਬਾਰੀ ਰਾਜ ਕੁੰਦਰਾ ਆਪਣੀ ਨਵੀਂ ਪੰਜਾਬੀ ਫਿਲਮ ਮੇਹਰ ਨਾਲ ਪੰਜਾਬੀ ਇੰਡਸਟਰੀ ਵਿੱਚ ਡੈਬਿਊ ਕਰਨ ਜਾ ਰਹੇ ਹਨ। ਇਸ ਵਿੱਚ ਉਨ੍ਹਾਂ ਨੇ ਕਰਮਜੀਤ ਸਿੰਘ ਨਾਮ ਦਾ ਕਿਰਦਾਰ ਨਿਭਾਇਆ ਹੈ। ਇਸ ਫਿਲਮ ਦਾ ਨਿਰਦੇਸ਼ਨ ਰਾਕੇਸ਼ ਮਹਿਤਾ ਕਰ ਰਹੇ ਹਨ ਅਤੇ ਇਸ ਦੀ ਸ਼ੂਟਿੰਗ ਮੋਹਾਲੀ, ਚੰਡੀਗੜ੍ਹ ਵਿੱਚ ਹੋਈ ਹੈ।