ਮਸ਼ਹੂਰ ਕਾਮੇਡੀਅਨ ਜਸਵਿੰਦਰ ਭੱਲਾ ਦਾ ਦੇਹਾਂਤ-ਰੁਆ ਗਿਆ ਹਾਸੇ ਦੀ ਦੁਨੀਆ ਦਾ ਸਿਤਾਰਾ, ਕੱਲ੍ਹ ਹੋਵੇਗਾ ਅੰਤਿਮ ਸੰਸਕਾਰ

ਮਸ਼ਹੂਰ ਕਾਮੇਡੀਅਨ ਅਤੇ ਪੰਜਾਬੀ ਸਿਨੇਮਾ ਦੇ ਦਿਗਗਜ ਅਦਾਕਾਰ ਜਸਵਿੰਦਰ ਭੱਲਾ ਦਾ ਅੱਜ ਸਵੇਰੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦੇਹਾਂਤ ਹੋ ਗਿਆ। 65 ਸਾਲ ਦੀ ਉਮਰ ਵਿੱਚ ਉਨ੍ਹਾਂ ਨੇ ਅੰਤਿਮ ਸਾਹ ਲਿਆ। ਜਸਵਿੰਦਰ ਭੱਲਾ ਨੇ ਆਪਣੀ ਵਿਲੱਖਣ ਹਾਸੇ ਭਰੀ ਸ਼ੈਲੀ ਅਤੇ ਯਾਦਗਾਰ ਕਿਰਦਾਰਾਂ ਰਾਹੀਂ ਪੰਜਾਬੀ ਮਨੋਰੰਜਨ ਜਗਤ 'ਚ ਅਮਿੱਟ ਛਾਪ ਛੱਡੀ। ਦੱਸਿਆ ਜਾ ਰਿਹਾ ਹੈ ਕਿ ਉਹ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨੇ ਪੰਜਾਬੀ ਫਿਲਮ ਇੰਡਸਟਰੀ ਅਤੇ ਪ੍ਰਸ਼ੰਸਕਾਂ ਵਿੱਚ ਸੋਗ ਦੀ ਲਹਿਰ ਦੌੜਾ ਦਿੱਤੀ ਹੈ।

ਜਸਵਿੰਦਰ ਭੱਲਾ ਪੰਜਾਬੀ ਸਿਨੇਮਾ ਦੇ ਉਹਨਾਂ ਸਿਤਾਰਿਆਂ ਵਿੱਚੋਂ ਸਨ ਜਿਨ੍ਹਾਂ ਨੇ ਕਾਮੇਡੀ ਨੂੰ ਨਵੀਂ ਉਚਾਈ ਦਿੱਤੀ। ਉਨ੍ਹਾਂ ਦੀ ਕਾਮਿਕ ਟਾਈਮਿੰਗ, ਸਾਦਗੀ ਅਤੇ ਵਿਅੰਗ ਨਾਲ ਭਰੇ ਡਾਇਲਾਗ ਹਰ ਵਰਗ ਦੇ ਦਰਸ਼ਕਾਂ ਨੂੰ ਗੁਦਗੁਦਾਉਂਦੇ ਸਨ। ਉਹਨਾਂ ਦਾ ਹਰ ਕਿਰਦਾਰ ਦਰਸ਼ਕਾਂ ਦੇ ਚਿਹਰਿਆਂ 'ਤੇ ਮੁਸਕਾਨ ਛੱਡ ਜਾਂਦਾ ਸੀ। ਉਹਨਾਂ ਨੇ &ldquoਗੱਡੀ ਚੱਲਦੀ ਏ ਛਲਾਂਗਾਂ ਮਾਰ ਕੇ&rdquo, ਕੈਰੀ ਆਨ ਜੱਟਾ, ਜਿੰਦ ਜਾਨ, ਬੈਂਡ ਬਾਜੇ ਵਰਗੀਆਂ ਕਈ ਫ਼ਿਲਮਾਂ ਵਿੱਚ ਸ਼ਾਨਦਾਰ ਅਦਾਕਾਰੀ ਅਤੇ ਕਾਮੇਡੀ ਰਾਹੀਂ ਲੋਕਾਂ ਦੇ ਦਿਲ ਜਿੱਤੇ।

ਪ੍ਰੋਫੈਸਰ ਤੋਂ ਅਦਾਕਾਰ ਤੱਕ ਦਾ ਸਫ਼ਰ

ਜਸਵਿੰਦਰ ਭੱਲਾ ਦਾ ਜਨਮ 4 ਮਈ 1960 ਨੂੰ ਲੁਧਿਆਣਾ ਦੇ ਦੌਰਾਹਾ ਵਿੱਚ ਹੋਇਆ ਸੀ। ਉਹ ਪ੍ਰੋਫੈਸਰ ਵੀ ਰਹੇ। ਉਨ੍ਹਾਂ ਨੇ 1988 ਵਿੱਚ &ldquoਛਨਕਟਾ 88&rdquo ਨਾਲ ਕਾਮੇਡੀਅਨ ਦੇ ਰੂਪ ਵਿੱਚ ਕਰੀਅਰ ਦੀ ਸ਼ੁਰੂਆਤ ਕੀਤੀ ਅਤੇ ਫਿਲਮ &ldquoਦੁੱਲਾ ਭੱਟੀ&rdquo ਨਾਲ ਅਦਾਕਾਰ ਬਣੇ। ਇਸ ਤੋਂ ਬਾਅਦ ਉਹਨਾਂ ਨੇ &ldquoਗੱਡੀ ਚੱਲਦੀ ਏ ਛਲਾਂਗਾਂ ਮਾਰ ਕੇ&rdquo, ਕੈਰੀ ਆਨ ਜੱਟਾ, ਜਿੰਦ ਜਾਨ, ਬੈਂਡ ਬਾਜੇ ਆਦਿ ਕਈ ਫ਼ਿਲਮਾਂ ਰਾਹੀਂ ਆਪਣੀ ਕਾਮੇਡੀ ਨਾਲ ਲੋਕਾਂ ਦੇ ਦਿਲ ਜਿੱਤੇ।

23 ਅਗਸਤ ਨੂੰ ਹੋਵੇਗਾ ਅੰਤਿਮ ਸੰਸਕਾਰ

ਜਾਣਕਾਰੀ ਮੁਤਾਬਕ, ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਗਸਤ ਨੂੰ ਦੁਪਹਿਰ 12 ਵਜੇ ਮੋਹਾਲੀ ਦੇ ਬਲੋਂਗੀ ਸ਼ਮਸ਼ਾਨ ਘਾਟ ਵਿੱਚ ਕੀਤਾ ਜਾਵੇਗਾ। ਉਨ੍ਹਾਂ ਦੇ ਅੰਤਿਮ ਦਰਸ਼ਨ ਲਈ ਵੱਡੀ ਗਿਣਤੀ ਵਿੱਚ ਲੋਕ ਅਤੇ ਕਲਾਕਾਰਾਂ ਦੇ ਪਹੁੰਚਣ ਦੀ ਸੰਭਾਵਨਾ ਹੈ।