ਗਾਇਕ ਮਨਕੀਰਤ ਔਲਖ ਨੂੰ ਧ.ਮ.ਕੀ ਦੇਣ ਵਾਲਾ ਗ੍ਰਿਫਤਾਰ
_26Aug25074751AM.jpeg)
ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਦੀ ਪਛਾਣ ਹਰਜਿੰਦਰ ਸਿੰਘ ਵਜੋਂ ਹੋਈ ਹੈ, ਜੋਕਿ ਪਿੰਡ ਖੁੱਡਾ ਜੱਸੂ, ਥਾਣਾ ਸਾਰੰਗਪੁਰ, ਚੰਡੀਗੜ੍ਹ ਦਾ ਰਹਿਣ ਵਾਲਾ ਹੈ। ਦੋਸ਼ੀ ਨੂੰ ਦਿੱਲੀ ਹਵਾਈ ਅੱਡੇ ਤੋਂ ਫੜਿਆ ਗਿਆ, ਉਹ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। SSP ਮੋਹਾਲੀ ਹਰਮਦੀਪ ਸਿੰਘ ਹੰਸ ਨੇ ਕਿਹਾ ਕਿ ਦੋਸ਼ੀ ਤੋਂ ਪੁੱਛਗਿੱਛ ਦੌਰਾਨ ਕਈ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
ਸ਼ੁਰੂਆਤੀ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਪਿਛਲੇ ਕਈ ਸਾਲਾਂ ਤੋਂ ਇਟਲੀ ਵਿੱਚ ਰਹਿ ਰਿਹਾ ਸੀ। ਜਿਵੇਂ ਹੀ ਉਸ ਨੂੰ ਲੱਗਾ ਕਿ ਪੁਲਿਸ ਉਸ ਤੱਕ ਪਹੁੰਚ ਜਾਵੇਗੀ, ਉਸ ਨੇ ਵਿਦੇਸ਼ ਭੱਜਣ ਦੀ ਯੋਜਨਾ ਬਣਾਈ, ਪਰ ਉਹ ਇਸ ਵਿੱਚ ਸਫਲ ਨਹੀਂ ਹੋ ਸਕਿਆ ਅਤੇ ਇਸ ਤੋਂ ਪਹਿਲਾਂ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।