ਕੈਨੇਡਾ ਨੇ ਭਾਰਤੀ ਵਿਦਿਆਰਥੀਆਂ ਦੇ ਸਟੱਡੀ ਵੀਜ਼ਿਆਂ ’ਚ ਕੀਤੀ ਵੱਡੀ ਕਟੌਤੀ

ਅਮਰੀਕਾ ਵਲੋਂ ਭਾਰਤੀਆਂ &rsquoਤੇ ਲਗਾਈਆਂ ਜਾ ਰਹੀਆਂ ਪਾਬੰਦੀਆਂ ਤੋਂ ਬਾਅਦ ਹੁਣ ਕੈਨੇਡਾ ਨੇ ਵੀ ਇਕ ਵਾਰੀ ਮੁੜ ਭਾਰਤੀਆਂ ਤੋਂ ਕਿਨਾਰਾ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸਦਾ ਅੰਦਾਜਾ ਇਸ ਗੱਲ ਤੋਂ ਲਗਦਾ ਹੈ ਕਿ ਕੈਨੇਡਾ ਨੇ ਇਸ ਵਾਰੀ ਭਾਰਤੀ ਵਿਦਿਆਰਥੀਆਂ ਨੂੰ ਸਟੱਡੀ ਵੀਜ਼ਾ ਦੇਣ &rsquoਚ ਭਾਰੀ ਕਮੀ ਕਰ ਦਿੱਤੀ ਹੈ। ਕੈਨੇਡਾਈ ਨਾਗਰਿਕਤਾ ਤੇ ਇਮੀਗ੍ਰੇਸ਼ਨ ਵਿਭਾਗ ਵਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਅਪ੍ਰੈਲ ਤੋਂ ਜੂਨ 2025 ਤੱਕ ਭਾਰਤੀ ਵਿਦਿਆਰਥੀਆਂ ਨੂੰ ਸਿਰਫ਼ 17,885 ਸਟੱਡੀ ਵੀਜ਼ੇ ਜਾਰੀ ਕੀਤੇ ਗਏ ਹਨ। ਜਦਕਿ ਇਸੇ ਸਮੇਂ ਦੌਰਾਨ 2024 ਵਿਚ 55,660 ਵੀਜ਼ੇ ਜਾਰੀ ਕੀਤੇ ਗਏ ਸਨ। ਇਸ &rsquoਚ 66 ਫ਼ੀਸਦੀ ਦੀ ਗਿਰਾਵਟ ਆਈ ਹੈ। ਇਸ ਸਮੇਂ ਦੌਰਾਨ ਜਾਰੀ ਕੁਲ ਸਟੱਡੀ ਵੀਜ਼ਿਆਂ &rsquoਚ ਭਾਰਤੀ ਵਿਦਿਆਰਥੀਆਂ ਦੀ ਹਿੱਸੇਦਾਰੀ ਵੀ ਪਿਛਲੇ ਸਾਲ ਦੇ 45 ਫ਼ੀਸਦੀ ਤੋਂ ਘੱਟ ਕੇ ਇਸ ਸਾਲ 32 ਫ਼ੀਸਦੀ &rsquoਤੇ ਆ ਗਈ।
ਭਾਰਤ ਤੇ ਕੈਨੇਡਾ ਦੇ ਰਿਸ਼ਤੇ ਹਾਲੀਆ ਸਾਲਾਂ &rsquoਚ ਖਾਸੇ ਤਣਾਅਪੂਰਣ ਹੋ ਗਏ ਹਨ। ਭਾਰਤ ਲੰਬੇ ਸਮੇਂ ਤੋਂ ਕੈਨੇਡਾ &rsquoਤੇ ਦੋਸ਼ ਲਗਾਉਂਦਾ ਆ ਰਿਹਾ ਹੈ ਕਿ ਉਹ ਗਰਮਖਿਆਲੀ ਸਮਰਥਕ ਸੰਗਠਨਾਂ ਨੂੰ ਖੁੱਲ੍ਹੀ ਛੋਟ ਦਿੰਦਾ ਹੈ, ਜਿਹੜੇ ਭਾਰਤ ਦੀ ਅਖੰਡਤਾ ਤੇ ਸੁਰੱਖਿਆ ਲਈ ਖਤਰਾ ਹਨ। ਸਤੰਬਰ 2023 &rsquoਚ ਇਹ ਵਿਵਾਦ ਉਸ ਸਮੇਂ ਹੋਰ ਵੱਧ ਗਿਆ ਜਦੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖੁੱਲ੍ਹੇਆਮ ਭਾਰਤ &rsquoਤੇ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ &rsquoਚ ਸ਼ਾਮਲ ਹੋਣ ਦਾ ਦੋਸ਼ ਲਗਾਇਆ। ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦੇ ਹੋਏ ਕੈਨੇਡਾ &rsquoਤੇ ਅੱਤਵਾਦੀਆਂ ਨੂੰ ਸੁਰੱਖਿਆ ਦੇਣ ਦਾ ਦੋਸ਼ ਲਗਾਇਆ। ਇਸਦੇ ਬਾਅਦ ਦੋਵੇਂ ਦੇਸ਼ਾਂ ਨੇ ਇਕ ਦੂਜੇ ਦੇ ਕੂਟਨੀਤਕਾਂ ਨੂੰ ਬਰਖਾਸਤ ਕੀਤਾ ਤੇ ਵਪਾਰ ਤੇ ਵੀਜ਼ਾ ਸਬੰਧਾਂ &rsquoਤੇ ਵੀ ਅਸਰ ਪਿਆ।