ਹੜ੍ਹ ਪ੍ਰਭਾਵਿਤ ਪੰਜਾਬੀਆਂ ਲਈ CM ਮਾਨ ਵੱਲੋਂ ਵੱਡਾ ਐਲਾਨ, ਆਪਣਾ ਹੈਲੀਕਾਪਟਰ ਕੀਤਾ ਰਾਹਤ ਕਾਰਜਾਂ ਲਈ ਸਮਰਪਿਤ

ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਚਪੇਟ ਹੇਠ ਹਨ ਅਤੇ ਹਾਲਾਤ ਦਿਨੋਦਿਨ ਖਰਾਬ ਹੋ ਰਹੇ ਹਨ। ਇਸ ਗੰਭੀਰ ਸਥਿਤੀ ਨੂੰ ਵੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਿਨਾਨਗਰ ਇਲਾਕੇ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਪਹੁੰਚੇ। ਇਸ ਮੌਕੇ CM ਮਾਨ ਨੇ ਘੋਸ਼ਣਾ ਕੀਤੀ ਕਿ ਉਹ ਆਪਣਾ ਨਿੱਜੀ ਹੈਲੀਕਾਪਟਰ ਰਾਹਤ ਕਾਰਜਾਂ ਲਈ ਲੋਕਾਂ ਦੇ ਹਵਾਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਵੇਂ ਪੰਜਾਬੀਆਂ ਨੇ ਉਨ੍ਹਾਂ ਨੂੰ 92 ਸੀਟਾਂ ਦੇ ਕੇ ਸੱਤਾ ਦਿੱਤੀ ਸੀ, ਅੱਜ ਉਹ ਓਹੀ ਹੈਲੀਕਾਪਟਰ ਲੋਕਾਂ ਦੀ ਸੇਵਾ ਲਈ ਸਮਰਪਿਤ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਕਈ ਪਿੰਡਾਂ ਵਿੱਚ ਲੋਕ ਘਰਾਂ ਵਿੱਚ ਫਸੇ ਹੋਏ ਹਨ, ਛੱਤਾਂ &lsquoਤੇ ਬੈਠੇ ਹਨ ਅਤੇ ਉਨ੍ਹਾਂ ਤੱਕ ਰਾਸ਼ਨ, ਦੁੱਧ ਅਤੇ ਪਾਣੀ ਨਹੀਂ ਪਹੁੰਚ ਸਕਦਾ। ਇਸ ਲਈ ਹੁਣ ਇਹ ਹੈਲੀਕਾਪਟਰ ਰਾਹੀਂ ਰਾਹਤ ਸਮੱਗਰੀ ਪਹੁੰਚਾਈ ਜਾਵੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਉਹ ਖੁਦ ਕਾਰ ਰਾਹੀਂ ਵਾਪਸ ਜਾਣਗੇ ਪਰ ਹੈਲੀਕਾਪਟਰ ਜਦੋਂ ਤੱਕ ਲੋੜ ਹੋਵੇਗੀ, ਲੋਕਾਂ ਦੀ ਸੇਵਾ ਲਈ ਵਰਤਿਆ ਜਾਵੇਗਾ।
CM ਮਾਨ ਨੇ ਕਿਹਾ ਕਿ ਕੁਦਰਤ &lsquoਤੇ ਕਿਸੇ ਦਾ ਜੋਰ ਨਹੀਂ, ਪਰ ਸਰਕਾਰ ਲੋਕਾਂ ਦੀ ਮਦਦ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਹੜ੍ਹ ਰਾਹਤ ਪੈਕੇਜ ਦੇ ਰੂਪ ਵਿੱਚ ਉਸਦਾ ਬਣਦਾ ਹੱਕ ਦਿੱਤਾ ਜਾਵੇ।