ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ਵਿੱਚ 6 ਸਤੰਬਰ ਤੱਕ ਦਾ ਵਾਧਾ
_28Aug25072642AM.jpeg)
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਇਕ ਹਿਰਾਸਤ ਵਿੱਚ 6 ਸਤੰਬਰ ਤੱਕ ਦਾ ਵਾਧਾ ਹੋ ਗਿਆ ਹੈ। ਅੱਜ ਮੁਹਾਲੀ ਦੀ ਅਦਾਲਤ ਵਿੱਚ ਮਜੀਠੀਆ ਦੀ ਨਾਭਾ ਦੀ ਨਿਊ ਜੇਲ ਵਿੱਚੋ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ। ਜਿਸ ਵਿੱਚ ਅਦਾਲਤ ਵੱਲੋਂ ਉਨ੍ਹਾਂ ਦੀ ਨਿਆਇਕ ਹਿਰਾਸਤ 6 ਸਤੰਬਰ ਤੱਕ ਵਧਾ ਦਿੱਤੀ। ਇਸੇ ਤਰ੍ਹਾਂ ਮਜੀਠੀਆ ਦੀ ਬੈਰਕ ਬਦਲਣ ਦੇ ਮਾਮਲੇ ਦੀ ਵੀ ਅੱਜ ਸੁਣਵਾਈ ਸੀ ਜਿਹੜੀ ਕਿ ਹੁਣ ਇਹ 30 ਅਗਸਤ ਤੇ ਪੈ ਗਈ ਹੈ।
ਇਸ ਦੌਰਾਨ ਮਜੀਠੀਆ ਦੇ ਵਕੀਲਾਂ ਵੱਲੋਂ ਅਦਾਲਤ ਵਿੱਚ ਦਰਖਾਸਤ ਦੇ ਕੇ ਵਿਜੀਲੈਂਸ ਵੱਲੋਂ ਪੇਸ਼ ਕੀਤੇ ਗਏ 40 ਹਜ਼ਾਰ ਪੰਨਿਆਂ ਦੇ ਚਲਾਨ ਦੀ ਕਾਪੀ ਦੀ ਮੰਗ ਕੀਤੀ ਅਤੇ ਅਦਾਲਤ ਨੇ ਦੋ ਸਤੰਬਰ ਤੱਕ ਇਹ ਕਾਪੀ ਮਜੀਠੀਆ ਦੇ ਵਕੀਲਾਂ ਨੂੰ ਮੁੱਹਈਆ ਕਰਾਉਣ ਦੇ ਆਦੇਸ਼ ਦਿੱਤੇ ਹਨ।