ਹੜ੍ਹਾਂ ਨਾਲ ਜੂਝ ਰਹੇ ਪੰਜਾਬ ਲਈ ਅਗਲੇ ਤਿੰਨ ਦਿਨ ਨਾਜ਼ੁਕ, ਭਾਰੀ ਮੀਂਹ ਦਾ ਅਲਰਟ

ਪੰਜਾਬ ਵਿੱਚ ਭਾਰੀ ਬਾਰਿਸ਼ ਅਤੇ ਡੈਮਾਂ ਤੋਂ ਲਗਾਤਾਰ ਪਾਣੀ ਛੱਡਣ ਕਾਰਨ ਹਾਲਾਤ ਵਿਗੜ ਗਏ ਹਨ। ਸੂਬੇ ਵਿੱਚ ਹੜ੍ਹ ਦੇ ਹਲਾਤ ਹੈ। ਹਜ਼ਾਰਾਂ ਏਕੜ ਜ਼ਮੀਨ, ਫਸਲਾਂ, ਦਰਿਆਵਾਂ ਦੇ ਕੰਢਿਆਂ &lsquoਤੇ ਸਥਿਤ ਪਿੰਡ ਡੁੱਬ ਗਏ ਹਨ। ਸੜਕਾਂ ਰੁੜ੍ਹ ਜਾਣ ਕਾਰਨ ਕਈ ਪਿੰਡ ਕੱਟੇ ਗਏ ਹਨ। ਸੜਕਾਂ ਅਤੇ ਪੁਲ ਟੁੱਟ ਗਏ ਹਨ। ਸੜਕੀ ਆਵਾਜਾਈ ਦੇ ਨਾਲ-ਨਾਲ ਰੇਲ ਸੇਵਾਵਾਂ ਵੀ ਠੱਪ ਹੋ ਗਈਆਂ ਹਨ। ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਲੋਕ ਆਪਣੀਆਂ ਜਾਨਾਂ ਬਚਾਉਣ ਲਈ ਸੁਰੱਖਿਅਤ ਥਾਵਾਂ &lsquoਤੇ ਪਹੁੰਚ ਰਹੇ ਹਨ। ਲੋਕਾਂ ਨੂੰ ਬਚਾਉਣ ਲਈ ਫੌਜ ਦੀ ਮਦਦ ਲਈ ਜਾ ਰਹੀ ਹੈ।
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਫਿਰ ਤੋਂ ਪੰਜਾਬ ਵਿੱਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਸ਼ੁੱਕਰਵਾਰ ਤੋਂ ਤਿੰਨ ਦਿਨਾਂ ਤੱਕ ਫਿਰ ਤੋਂ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਵੀਰਵਾਰ ਨੂੰ ਪੰਜਾਬ ਵਿੱਚ ਮੌਸਮ ਮੁੱਖ ਤੌਰ &lsquoਤੇ ਖੁਸ਼ਕ ਰਿਹਾ, ਜਿਸ ਕਾਰਨ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ।