ਸੁਖਬੀਰ ਬਾਦਲ ਸਣੇ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਲੈਡ ਪੁਲਿੰਗ ਪਾਲਿਸੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਛੇੜੀ ਮੁਹਿੰਮ ਦੇ ਤਹਿਤ ਜਿਥੇ ਮੋਹਾਲੀ ਦੇ ਗੁਰਦੁਆਰਾ ਸਾਹਿਬ ਤੋਂ ਅਰਦਾਸ ਕੀਤੀ ਗਈ ਸੀ ਅਤੇ ਹੁਣ ਇਸ ਪਾਲਿਸੀ ਦੇ ਖਤਮ ਹੌਣ &lsquoਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਅੱਜ ਅਕਾਲੀ ਦਲ ਦੀ ਲੀਡਰਸ਼ਿਪ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਪਾਰਟੀ ਦੇ ਸੀਨੀਅਰ ਆਗੂ ਦਲਜੀਤ ਚੀਮਾ ਨੇ ਦੱਸਿਆ ਕਿ ਜਦੋਂ ਲੈਂਡ ਪੂਲਿੰਗ ਪਾਲਸੀ ਦੇ ਖਿਲਾਫ਼ ਧਰਨੇ ਸ਼ੁਰੂ ਹੋਏ ਸਨ, ਤਾਂ ਇਰਾਦਾ ਕੀਤਾ ਗਿਆ ਸੀ ਕਿ ਸੰਘਰਸ਼ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਗੁਰੂ ਸਾਹਿਬ ਦੇ ਦਰ &lsquoਤੇ ਨਤਮਸਤਕ ਹੋਣਾ &lsquoਤੇ ਅਰਦਾਸ ਕਰਨੀ ਜਰੂਰੀ ਹੈ। ਅੱਜ ਦੀ ਹਾਜ਼ਰੀ ਉਸੀ ਇਰਾਦੇ ਨੂੰ ਪੂਰਾ ਕਰਨ ਲਈ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਕੇਵਲ ਸਿਆਸੀ ਕਦਮ ਨਹੀਂ, ਸਗੋਂ ਰੂਹਾਨੀ ਤੌਰ &lsquoਤੇ ਮਜਬੂਤੀ ਲੈਣ ਲਈ ਗੁਰੂ ਸਾਹਿਬ ਅੱਗੇ ਮੱਥਾ ਟੇਕਣਾ ਅਤੇ ਕੌਮ ਦੀ ਅਗਵਾਈ ਲਈ ਅਰਦਾਸ ਕਰਨੀ ਬਹੁਤ ਜ਼ਰੂਰੀ ਸੀ।
ਇਸ ਮੌਕੇ &lsquoਤੇ ਅਕਾਲੀ ਦਲ ਨੇ ਪੰਜਾਬ ਵਿੱਚ ਆ ਰਹੀਆਂ ਹੜ੍ਹਾਂ ਦੀ ਭਿਆਨਕ ਸਥਿਤੀ ਉੱਤੇ ਵੀ ਗੰਭੀਰ ਚਿੰਤਾ ਜ਼ਾਹਰ ਕੀਤੀ। ਆਗੂਆਂ ਨੇ ਅਰਦਾਸ ਕੀਤੀ ਕਿ ਗੁਰੂ ਸਾਹਿਬ ਸਾਰੇ ਪੰਜਾਬ &lsquoਤੇ ਮਿਹਰ ਦੀ ਨਿਗਾਹ ਰੱਖਣ ਅਤੇ ਜਿਨ੍ਹਾਂ ਖੇਤਰਾਂ ਵਿੱਚ ਹੜ੍ਹਾਂ ਨੇ ਨੁਕਸਾਨ ਕੀਤਾ ਉਥੇ ਲੋਕਾਂ ਨੂੰ ਹੌਂਸਲਾ &lsquoਤੇ ਸਹਾਇਤਾ ਮਿਲੇ। ਪੰਜਾਬ ਦਾ ਵੱਡਾ ਹਿੱਸਾ ਪ੍ਰਭਾਵਿਤ ਹੋਣ ਕਰਕੇ ਕਿਸੇ ਵੀ ਪ੍ਰਕਾਰ ਦੇ ਨੁਕਸਾਨ ਤੋਂ ਬਚਾਅ ਲਈ ਅਰਦਾਸ ਬੇਨਤੀ ਕੀਤੀ ਗਈ।