ਗਾਇਕ ਸਤਿੰਦਰ ਸਰਤਾਜ ਨੇ 500 ਹੜ੍ਹ ਪੀੜਤ ਪਰਿਵਾਰਾਂ ਲਈ ਰਾਸ਼ਨ ਭੇਜਿਆ
_30Aug25084256AM.jpg)
ਪੰਜਾਬੀ ਗਾਇਕ ਸਤਿੰਦਰ ਸਰਤਾਜ ਨੇ ਹੜ੍ਹ ਪ੍ਰਭਾਵਿਤ ਸਰਹੱਦੀ ਸਬ-ਡਵੀਜ਼ਨ ਅਜਨਾਲਾ ਦੇ 500 ਪਰਿਵਾਰਾਂ ਲਈ ਇੱਕ ਮਹੀਨੇ ਦਾ ਰਾਸ਼ਨ ਭੇਜਿਆ ਹੈ। ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਆਪਣੇ ਵਾਲੰਟੀਅਰਾਂ ਦੀ ਟੀਮ ਨੂੰ ਇਹ ਸਮੱਗਰੀ ਲੋੜਵੰਦਾਂ ਤੱਕ ਪਹੁੰਚਾਉਣ ਦੇ ਨਿਰਦੇਸ਼ ਦਿੱਤੇ ਹਨ।
ਇਸੇ ਦੌਰਾਨ ਪੰਜਾਬੀ ਗਾਇਕ ਜਸਬੀਰ ਜੱਸੀ ਅਤੇ ਬੌਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ਨੇ ਵੀ ਹੜ੍ਹ ਪ੍ਰਭਾਵਿਤ ਖੇਤਰ ਲਈ ਰਾਹਤ ਦਾ ਐਲਾਨ ਕੀਤਾ ਹੈ। ਡੀਸੀ, ਐੱਸਐੱਸਪੀ (ਦਿਹਾਤੀ) ਮਨਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ, ਡੀਐੱਸਪੀ ਅਜਨਾਲਾ ਅਤੇ ਹੋਰ ਅਧਿਕਾਰੀਆਂ ਦੇ ਨਾਲ ਅੱਜ ਸਵੇਰੇ ਅਜਨਾਲਾ ਦੇ ਪਿੰਡ ਹਰੜ ਕਲਾਂ ਪਹੁੰਚੇ ਅਤੇ ਦੱਸਿਆ ਕਿ ਸਰਹੱਦੀ ਸਬ-ਡਵੀਜ਼ਨ ਦੇ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਸਮੱਗਰੀ ਦੀ ਵੰਡ ਸ਼ੁਰੂ ਕਰ ਦਿੱਤੀ ਗਈ ਹੈ।